ਅਧਾਰ
ਆਧਾਰ ਇੱਕ 12 ਅੰਕਾਂ ਵਾਲਾ ਵਿਲੱਖਣ ਸ਼ਨਾਖ਼ਤੀ ਨੰਬਰ ਵਾਲਾ ਕਾਰਡ ਹੈ। ਇਨ੍ਹਾਂ ਕਾਰਡਾਂ ਵਿੱਚ ਬਾਇਓਮੈਟ੍ਰਿਕ ਸ਼ਨਾਖ਼ਤ ਲਈ ਲੋੜੀਂਦਾ ਵੇਰਵਾ ਸ਼ਾਮਲ ਕੀਤਾ ਗਿਆ ਹੈ। ਇਸਨੂੰ ਜਾਰੀ ਕਰਨ ਦੀ ਜਿੰਮੇਵਾਰੀ ਭਾਰਤੀ ਵਿਲੱਖਣ ਪਛਾਣ ਅਥਾਰਟੀ(UIDAI) ਦੀ ਹੈ, ਜਿਸਨੂੰ ਭਾਰਤ ਸਰਕਾਰ ਨੇ 2009 ਵਿੱਚ ਬਣਾਇਆ ਸੀ। ਅਧਾਰ ਦੁਨੀਆਂ ਦਾ ਸਭ ਤੋਂ ਵੱਡਾ ਬਾਇਓਮੈਟ੍ਰਿਕ ਪਛਾਣ ਦਸਤਾਵੇਜ਼ ਹੈ। ਇਸ ਕਾਰਡ ਵਿੱਚ ਵਿਅਕਤੀ ਦਾ ਨਾਂ, ਲਿੰਗ, ਮਾਂ-ਬਾਪ ਦਾ ਨਾਂ, ਤਸਵੀਰ, ਜਨਮ ਮਿਤੀ, ਰਾਸ਼ਟਰੀਅਤਾ,ਪੱਕਾ ਅਤੇ ਚਾਲੂ ਪਤਾ, ਹੱਥਾਂ ਦੀਆਂ ਉਂਗਲਾਂ ਦੇ ਨਿਸ਼ਾਨ, ਅੱਖਾਂ ਦੀ ਸਕੈਨਿੰਗ ਸਮੇਤ ਨਿੱਜੀ ਜਾਣਕਾਰੀ ਦਰਜ ਕੀਤੀ ਜਾਂਦੀ ਹੈ। ਸਮੁੱਚੇ ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਜਾ ਕੇ ਵਸਣ ਦੇ ਬਾਵਜੂਦ ਇਸ ਨੰਬਰ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਜਾਂਦੀ ਅਤੇ ਇਹ ਕਾਰਡ ਹਰ ਥਾਂ ਵੱਖ-ਵੱਖ ਮਕਸਦਾਂ ਲਈ ਲਾਭਕਾਰੀ ਸਾਬਤ ਹੁੰਦਾ ਹੈ। ਭਾਰਤੀ ਨਾਗਰਿਕਾਂ ਤੋਂ ਇਲਾਵਾ, ਭਾਰਤੀ ਮੂਲ ਦੇ ਵਿਦੇਸ਼ੀ ਨਾਗਰਿਕ ਅਤੇ ਭਾਰਤ ਵਿੱਚ ਵਸੇ ਵਿਦੇਸ਼ੀਆਂ ਨੂੰ ਵੀ ਇਹ ਕਾਰਡ ਮੁਹੱਈਆ ਕਰਵਾਏ ਜਾ ਸਕਦੇ ਹਨ। ਇਨ੍ਹਾਂ ਕਾਰਡਾਂ ਵਿੱਚ ਸਮਾਰਟ ਕਾਰਡ ਤਕਨੀਕ ਦੀ ਵਰਤੋਂ ਕੀਤੀ ਗਈ ਹੈ।[5][6] ਸੰਸਥਾਇਸ ਯੋਜਨਾ ਨੂੰ ਲਾਗੂ ਕਰਨ ਦੀ ਜ਼ਿੰਮੇਵਾਰੀ ਨੰਦਨ ਨੀਲਕਣੀ ਦੀ ਅਗਵਾਈ ਵਾਲੀ ਏਜੰਸੀ ਭਾਰਤੀ ਵਿਲੱਖਣ ਪਛਾਣ ਅਥਾਰਟੀ ਨੂੰ ਸੌਂਪੀ ਗਈ ਹੈ। ਇਸ ਯੋਜਨਾ ਮੁਤਾਬਕ ਪੰਜ ਸਾਲ ਤੋਂ ਉੱਪਰ ਹਰੇਕ ਵਿਅਕਤੀ ਨੂੰ ਵੱਖਰੀ ਪਛਾਣ ਦੇ ਰੂਪ ਵਿੱਚ 12 ਨੰਬਰਾਂ ਵਾਲਾ ਯੂ.ਆਈ.ਡੀ. ਕਾਰਡ ਮੁਹੱਈਆ ਕਰਵਾਇਆ ਗਿਆ ਹੈ। ਇਸ ਯੋਜਨਾ ਦੀ ਸ਼ੁਰੂਆਤ 29 ਸਤੰਬਰ 2010 ਮਹਾਰਾਸ਼ਟਰ ਦੇ ਟੰਬਲੀ ਪਿੰਡ ਦੇ ਲੋਕਾਂ ਨੂੰ ਇਹ ਕਾਰਡ ਮੁਹੱਈਆ ਕਰਾ ਕੇ ਕੀਤੀ ਗਈ ਸੀ। ਪੰਜਾਬ ਅਤੇ ਅਧਾਰਪੰਜਾਬ ਵਿੱਚ 15 ਫਰਵਰੀ 2011 ਤੋਂ ਪਿੰਡ ਪੱਧਰ ‘ਤੇ ਇਹ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਕੌਮੀ ਪੱਧਰ ਦੀ ਵਿਲੱਖਣ ਸ਼ਨਾਖ਼ਤੀ ਨੰਬਰ ਯੋਜਨਾ ‘ਆਧਾਰ’ ਨੂੰ ਇੱਕੋ ਵੇਲੇ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਲਾਭਇਨ੍ਹਾਂ ਕਾਰਡਾਂ ਰਾਹੀਂ ਲੋਕ ਕਲਿਆਣ ਯੋਜਨਾਵਾਂ ਲੋਕਾਂ ਤੱਕ ਆਸਾਨੀ ਨਾਲ ਪਹੁੰਚਦੀਆਂ ਹੋਣਗੀਆਂ। ਗ਼ੈਰ-ਕਾਨੂੰਨੀ ਪਰਵਾਸ ਅਤੇ ਸਰਕਾਰੀ ਇਮਾਰਤਾਂ ਨਾਲ ਸਬੰਧਿਤ ਸੁਰੱਖਿਆ ਦੇ ਮਸਲੇ ਵੀ ਇਸ ਕਾਰਡ ਰਾਹੀਂ ਹੱਲ ਹੋ ਜਾਣਗੇ।ਮੌਜੂਦਾ ਵਕਤ ਵਿੱਚ ਆਧਾਰ ਦੁਨੀਆ ਦੀ ਸਭ ਤੋਂ ਮਹਤਵਾਕਾਂਕਸ਼ੀ "ਇੱਕ ਨੰਬਰ, ਇੱਕ ਪਛਾਣ" ਪ੍ਰਣਾਲੀ ਹੈ ਜਿਸਦੇ ਤਹਿਤ ਕਿਸੇ ਆਦਮੀ ਦੀ ਪਛਾਣ ਉਸ ਨਾਲੋਂ ਜੁੜੀ ਸਮਾਜਿਕ, ਬਾਇਓਮੈਟ੍ਰਿਕ ਅਤੇ ਜੀਨੋਮ ਸੰਬੰਧੀ ਜਾਣਕਾਰੀ ਦੇ ਜ਼ਰੀਏ ਇੱਕ ਨੰਬਰ ਤੋਂ ਦੀ ਜਾਂਦੀ ਹੈ। ਇਸ ਨੰਬਰ ਨੂੰ "ਆਧਾਰ ਨੰਬਰ" ਕਿਹਾ ਜਾਂਦਾ ਹੈ ਅਤੇ ਇਹ ਸਰਕਾਰ ਜਾਰੀ ਕਰਦੀ ਹੈ। ਇਸ ਨੰਬਰ ਦੇ ਜ਼ਰੀਏ ਨਿੱਜੀ ਅਤੇ ਸਰਕਾਰੀ ਲੈਣ ਦੇਣ ਦੇ ਲਈ ਕਿਸੇ ਆਦਮੀ ਦੀ ਪਛਾਣ ਦੀ ਪੁਸ਼ਟੀ ਦੀ ਜਾਂਦੀ ਹੈ। ਇਸਦੇ ਲਈ ਆਦਮੀ ਆਪਣਾ ਆਧਾਰ ਨੰਬਰ ਦੱਸਦਾ ਹੈ। ਇਸਦੇ ਬਾਅਦ ਇੱਕ ਸਰਕਾਰੀ ਡੈਟਾਬੇਸ ਵਿੱਚ ਰੱਖੀ ਗਈ ਜਾਣਕਾਰੀ (ਜਿਵੇਂ, ਫੇਸ਼ੀਅਲ ਰੇਕਗਨਿਸ਼ਨ ਜਾਂ ਫਿੰਗਰਪ੍ਰਿੰਟ) ਤੋਂ ਇਸ ਨੰਬਰ ਦਾ ਮਿਲਾਨ ਕੀਤਾ ਜਾਂਦਾ ਹੈ। ਜੈਸਾ ਕਿ ਨਾਂ ਤੋਂ ਹੀ ਪਤਾ ਚਲਦਾ ਹੈ ਕਿ ਨਾਗਰਿਕਾਂ ਨੂੰ ਸਰਕਾਰੀ ਅਤੇ ਨਿੱਜੀ ਸੇਵਾਵਾਂ ਦੇਣ ਦੇ ਲਈ ਇਹ ਜਾਣਕਾਰੀਆਂ ਦਾ ਇੱਕ ਅਨਮੋਲ ਜ਼ਖੀਰਾ ਬਣ ਸਕਦਾ ਹੈ। ਲੋੜ ਅਤੇ ਵਰਤੋਂਅਧਾਰ ਕਾਰਡ ਹੁਣ ਸਾਰੀਆਂ ਚੀਜ਼ਾਂ ਲਈ ਜਰੂਰੀ ਹੁੰਦਾ ਹੈ। ਹਰ ਜਗ੍ਹਾ ਪਛਾਣ ਦੇ ਲਈ ਅਧਾਰ ਕਾਰਡਾਂ ਜਰੂਰੀ ਹੈ। ਆਧਾਰ ਕਾਰਡ ਦੀ ਮਹੱਤਤਾ ਨੂੰ ਵਧਾਉਂਦੇ ਹੋਏ, ਭਾਰਤ ਸਰਕਾਰ ਨੇ ਵੱਡੇ ਫੈਸਲੇ ਲਏ ਹਨ। ਜੇਕਰ ਤੁਹਾਡੇ ਕੋਲ ਆਧਾਰ ਕਾਰਡ ਨਹੀਂ ਹੈ, ਤਾਂ ਉਹ ਕੰਮ ਕਰਨਾ ਮੁਸ਼ਕਲ ਹੋਵੇਗਾ। ਕੋਈ ਦੂਜਾ ਇਸ ਕਾਰਡ ਦੀ ਵਰਤੋਂ ਨਹੀਂ ਕਰ ਸਕਦਾ. ਜਦੋਂ ਕਿ ਰਾਸ਼ਨ ਕਾਰਡਾਂ ਸਮੇਤ ਹੋਰ ਦੂਸਰੇ ਸਰਟੀਫਿਕੇਟ ਨੂੰ ਲੈ ਕੇ ਬਹੁਤ ਸਾਰੀਆਂ ਗੜਬੜ / ਠਗੀ / ਪਰੇਸ਼ਾਨੀਆਂ ਹੁੰਦੀਆਂ ਰਹੀਆਂ ਹਨ ਅਤੇ ਜਾਰੀ ਹਨ। ਇਸ ਲਈ ਘਬਰਾਉਣ ਦੀ ਜ਼ਰੂਰਤ ਨਹੀਂ ਹੈ, ਤੁਸੀਂ ਇੱਕ ਡੁਪਲੀਕੇਟ ਅਧਾਰ ਕਾਰਡ ਵੀ ਬਣਾ ਸਕਦੇ ਹੋ, ਜੋ ਕਿ ਅਸਲ ਆਧਾਰ ਕਾਰਡ ਦੀ ਤਰ੍ਹਾਂ ਹੀ ਜਾਇਜ਼ ਹੋਵੇਗਾ.[7]
ਪੀਵੀਸੀ ਕਾਰਡਦੇਖੋ: ਪੀਵੀਸੀ
ਸਾਲ 2020 ਵਿੱਚ, UIDAI ਨੇ ਵਾਧੂ ਸੁਰੱਖਿਆ ਵਿਸ਼ੇਸ਼ਤਾਵਾਂ ਜਿਵੇਂ ਕਿ ਹੋਲੋਗ੍ਰਾਮ, ਛੋਟੇ ਅੱਖਰ, ਅਦਿੱਖ ਲੋਗੋ ਆਦਿ ਨਾਲ ਇੱਕ ਪੀਵੀਸੀ ਆਧਾਰ ਕਾਰਡ ਪੇਸ਼ ਕੀਤਾ।[8] PVC ਆਧਾਰ ਕਾਰਡ ਨੂੰ UIDAI ਦੀ ਵੈੱਬਸਾਈਟ ਤੋਂ ਕੋਈ ਵੀ ਆਧਾਰ ਧਾਰਕ ਮੰਗਵਾ ਸਕਦਾ ਹੈ[9][10] ਗੈਲਰੀ
ਬਾਹਰੀ ਲਿੰਕਹਵਾਲੇ
|
Portal di Ensiklopedia Dunia