ਅੰਮ੍ਰਿਤਾ ਪ੍ਰੀਤਮ
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005)[1] ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ।[2][3][4] ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ।[5] ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ[6] ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।[7] ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ।[8] ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।[9] ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ।[10] ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।[11] 1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਹੌਰ ਤੋਂ ਹਿੰਦੁਸਤਾਨ ਆ ਗਈ। 1956 ਵਿੱਚ ਅੰਮ੍ਰਿਤਾ ਨੂੰ ਆਪਣੀ ਕਾਵਿ ਪੁਸਤਕ 'ਸੁਨੇਹੜੇ' ਲਈ ਸਾਹਿਤ ਅਕਾਦਮੀ ਇਨਾਮ ਨਾਲ ਸਨਮਾਨਿਤ ਕੀਤਾ ਗਿਆ, ਜਿਸ ਨਾਲ ਇਹ ਇਨਾਮ ਜਿੱਤਣ ਵਾਲੀ ਉਹ ਪਹਿਲੀ ਔਰਤ ਬਣੀ।[12] 1982 ਵਿੱਚ ਉਸਨੂੰ ਆਪਣੀ ਕਾਵਿ ਪੁਸਤਕ 'ਕਾਗਜ਼ ਤੇ ਕੈਨਵਸ' ਲਈ ਭਾਰਤ ਦੇ ਸਭ ਤੋਂ ਵੱਡੇ ਸਾਹਿਤਕ ਇਨਾਮਾਂ ਵਿੱਚੋਂ ਇੱਕ “ਗਿਆਨਪੀਠ ਇਨਾਮ”, ਨਾਲ ਸਨਮਾਨਿਤ ਕੀਤਾ ਗਿਆ, ਜਿਸਨੂੰ ਜਿੱਤਣ ਵਾਲੀ ਉਹ ਪਹਿਲੀ ਪੰਜਾਬੀ ਲੇਖਕ ਸੀ।[12] 1969 ਵਿੱਚ ਇਸਨੂੰ ਪਦਮ ਸ਼੍ਰੀ ਪੁਰਸਕਾਰ ਮਿਲਿਆ ਤੇ 2004 ਵਿੱਚ ਭਾਰਤ ਦੇ ਦੂਜੇ ਸਭ ਤੋਂ ਵੱਡੇ ਨਾਗਰਿਕ ਪੁਰਸਕਾਰ, ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।[13] ਬਚਪਨਅੰਮ੍ਰਿਤਾ ਪ੍ਰੀਤਮ ਦਾ ਜਨਮ 31 ਅਗਸਤ 1919 ਨੂੰ ਗਿਆਨੀ ਕਰਤਾਰ ਸਿੰਘ ਹਿੱਤਕਾਰੀ ਤੇ ਮਾਤਾ ਰਾਜ ਕੌਰ ਦੇ ਘਰ ਗੁਜਰਾਂਵਾਲਾ (ਪਾਕਿਸਤਾਨ) ਵਿੱਚ ਹੋਇਆ। ਉਸ ਦੇ ਪਿਤਾ ਇੱਕ ਚੰਗੇ ਛੰਦ ਸ਼ਾਸਤਰੀ ਸਨ। ਅੰਮ੍ਰਿਤਾ ਨੇ ਕਾਫ਼ੀਏ, ਰਦੀਫ਼ ਦੀ ਜਾਣਕਾਰੀ ਅਤੇ ਕਾਵਿ ਰਚਨਾ ਦਾ ਹੋਰ ਮੁੱਢਲਾ ਗਿਆਨ ਆਪਣੇ ਪਿਤਾ ਤੋਂ ਪ੍ਰਾਪਤ ਕੀਤਾ। ਆਪ ਦੀ ਮਾਤਾ ਨੇ ਚਾਰ ਸਾਲ ਦੀ ਉਮਰ ਵਿੱਚ ਇਸ ਦੀ ਕੁੜਮਾਈ ਦੂਰ ਦੇ ਰਿਸ਼ਤੇ ਵਿੱਚ ਭੂਆ ਦੇ ਪੁੱਤਰ ਨਾਲ ਕਰ ਦਿੱਤੀ। ਜਦੋਂ ਇਹ ਗਿਆਰਾਂ ਸਾਲਾਂ ਦੀ ਸੀ ਤਾਂ ਇਸਦੀ ਮਾਂ ਦੀ ਮੌਤ ਹੋ ਗਈ। ਪਿਤਾ ਨੇ 16 ਸਾਲ ਦੀ ਉਮਰ ਵਿੱਚ ਉਸ ਦਾ ਵਿਆਹ ਕਰਕੇ ਆਪਣੀ ਪਤਨੀ ਦੀ ਜ਼ੁਬਾਨ ਪੁਗਾਈ ਅਤੇ ਆਪਣਾ ਫਰਜ਼ ਨਿਭਾਇਆ। ਇਹ ਵਿਆਹ 1936 ਵਿੱਚ ਪ੍ਰੀਤਮ ਸਿੰਘ ਕਵਾਤੜਾ ਨਾਲ ਹੋਇਆ।[14] ਇਸ ਵਿਆਹ ਤੋਂ ਬਾਅਦ ਹੀ ਉਸ ਨੇ ਉਪਨਾਮ 'ਪ੍ਰੀਤਮ' ਆਪਣੇ ਪਤੀ ਤੋਂ ਲਿਆ। ਉਹ ਆਪਣੇ ਵਿਆਹੁਤਾ ਜੀਵਨ ਨਾਲ ਖੁਸ਼ ਨਹੀਂ ਸੀ ਅਤੇ ਉਸ ਨੇ ਆਪਣੇ ਪਤੀ ਨੂੰ 1960 ਵਿੱਚ ਛੱਡ ਦਿੱਤਾ।[15] ਸਿੱਖਿਆਅੰਮ੍ਰਿਤਾ ਪ੍ਰੀਤਮ ਨੇ 1932 ਵਿੱਚ ਅੱਠਵੀਂ ਅਤੇ ਵਿਦਵਾਨੀ ਦੀਆਂ ਪ੍ਰੀਖਿਆਵਾਂ ਪਾਸ ਕੀਤੀਆਂ। 1933 ਵਿੱਚ ਗਿਆਨੀ ਪਾਸ ਕੀਤੀ ਅਤੇ ਫਿਰ ਪੰਜਾਬ ਯੂਨੀਵਰਸਿਟੀ, ਲਾਹੌਰ ਤੋਂ ਦਸਵੀਂ ਪਾਸ ਕੀਤੀ। ਅੰਮ੍ਰਿਤਾ ਪ੍ਰੀਤਮ ਕਈ ਭਾਸ਼ਾਵਾਂ ਦੀ ਮਾਹਿਰ ਸੀ। 15 ਮਈ 1973 ਨੂੰ ਦਿੱਲੀ ਯੂਨੀਵਰਸਿਟੀ ਵੱਲੋਂ ਡੀ.ਲਿਟ ਦੀ ਆਨਰੇਰੀ ਡਿਗਰੀ ਮਿਲੀ ਅਤੇ ਆਜ਼ਾਦ ਭਾਰਤ ਦੀ ਪਦਮ ਸ੍ਰੀ ਦੀ ਉਪਾਧੀ ਮਿਲੀ। ਅੰਮ੍ਰਿਤਾ ਦਾ ਬਚਪਨ ਲਾਹੌਰ ਵਿਖੇ ਗੁਜ਼ਰਿਆ ਤੇ ਸਿੱਖਿਆ ਵੀ ਉਥੇ ਹੀ ਹੋਈ। ਇਸਨੇ ਕਿਸ਼ੋਰਾਵਸਥਾ ਤੋਂ ਹੀ ਲਿਖਣਾ ਸ਼ੁਰੂ ਕਰ ਦਿੱਤਾ ਸੀ। ਉਸਨੇ ਕਵਿਤਾ, ਕਹਾਣੀ ਅਤੇ ਨਿਬੰਧ ਲਿਖੇ। ਇਸਦੀਆਂ ਪ੍ਰਕਾਸ਼ਿਤ ਕਿਤਾਬਾਂ ਪੰਜਾਹ ਤੋਂ ਜ਼ਿਆਦਾ ਹਨ[ਹਵਾਲਾ ਲੋੜੀਂਦਾ]। ਉਸ ਦੀਆਂ ਮਹੱਤਵਪੂਰਨ ਰਚਨਾਵਾਂ ਅਨੇਕ ਦੇਸ਼ੀ-ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਕੀਤੀਆਂ ਗਈਆਂ ਹਨ। ਵਿਆਹੁਤਾ ਜੀਵਨਅੰਮ੍ਰਿਤਾ ਪ੍ਰੀਤਮ ਨੇ ਦੋ ਬੱਚੇ ਪੁੱਤਰ ਨਵਰਾਜ ਅਤੇ ਪੁੱਤਰੀ ਕੰਦਲਾ ਨੂੰ ਜਨਮ ਦਿੱਤਾ। ਦੇਸ਼ ਦੀ ਵੰਡ ਤੋਂ ਪਿੱਛੋਂ ਉਹ ਲਾਹੌਰ ਤੋਂ ਦੇਹਰਾਦੂਨ ਅਤੇ ਫਿਰ ਦਿੱਲੀ ਆ ਗਈ। ਸ਼ੌਕਸਾਹਿਤ ਅਧਿਐਨ ਤੇ ਰਚਨਾ ਤੋਂ ਇਲਾਵਾ ਉਸਨੂੰ ਸੰਗੀਤ, ਫ਼ੋਟੋਗਰਾਫ਼ੀ ਅਤੇ ਟੈਨਿਸ ਖੇਡਣ ਦਾ ਵੀ ਸ਼ੌਕ ਸੀ। ਸਾਹਿਤਿਕ ਜੀਵਨਅੰਮ੍ਰਿਤ ਪ੍ਰੀਤਮ ਦਾ ਪਹਿਲਾ ਪ੍ਰਕਾਸ਼ਤ ਕਾਵਿ-ਸੰਗ੍ਰਹਿ, 'ਅੰਮ੍ਰਿਤ ਲਹਿਰਾਂ' ਸੀ।[16] ਪੰਜਾਬੀ ਦੇ ਸਭ ਤੋਂ ਹਰਮਨ ਪਿਆਰੇ ਲੇਖਕਾਂ ਵਿੱਚੋਂ ਇੱਕ ਸੀ। ਪੰਜਾਬ ਦੇ ਗੁਜਰਾਂਵਾਲੇ ਜਿਲ੍ਹੇ ਵਿੱਚ ਪੈਦਾ ਹੋਈ ਅੰਮ੍ਰਿਤਾ ਪ੍ਰੀਤਮ ਨੂੰ ਪੰਜਾਬੀ ਭਾਸ਼ਾ ਦੀ ਪਹਿਲੀ ਕਵਿਤਰੀ ਮੰਨਿਆ ਜਾਂਦਾ ਹੈ[ਹਵਾਲਾ ਲੋੜੀਂਦਾ]। ਉਸ ਨੇ ਕੁਲ ਮਿਲਾਕੇ ਲਗਭਗ 100 ਕਿਤਾਬਾਂ ਲਿਖੀਆਂ ਹਨ[17] ਜਿਨ੍ਹਾਂ ਵਿੱਚ ਉਨ੍ਹਾਂ ਦੀ ਆਤਮਕਥਾ ਰਸੀਦੀ ਟਿਕਟ ਵੀ ਸ਼ਾਮਿਲ ਹੈ। ਅੰਮ੍ਰਿਤਾ ਪ੍ਰੀਤਮ ਉਨ੍ਹਾਂ ਸਾਹਿਤਕਾਰਾਂ ਵਿਚੋਂ ਸਨ ਜਿਨ੍ਹਾਂ ਦੀਆਂ ਰਚਨਾਵਾਂ ਦਾ ਅਨੇਕਾਂ ਭਾਸ਼ਾਵਾਂ ਵਿੱਚ ਅਨੁਵਾਦ ਹੋਇਆ। ਉਸ ਨੇ ਕਈ ਕਾਵਿ ਸੰਗ੍ਰਹਿ ਪੰਜਾਬੀ ਦੀ ਝੋਲੀ ਵਿੱਚ ਪਾਏ। ਉਸ ਦਾ ਪਹਿਲਾ ਕਾਵਿ ਸੰਗ੍ਰਹਿ ‘ਠੰਢੀਆਂ ਕਿਰਨਾਂ’ 1935 ਵਿੱਚ ਪ੍ਰਕਾਸ਼ਿਤ ਹੋਇਆ। ਉਸ ਨੇ ਵੀਅਤਨਾਮ, ਰੂਸ, ਯੂਗੋਸਲਾਵੀਆ, ਹੰਗਰੀ, ਰੋਮਾਨੀਆ ਅਤੇ ਬੁਲਗਾਰੀਆ ਦੇਸ਼ਾਂ ਦੀ ਯਾਤਰਾ ਵੀ ਕੀਤੀ। ਅੰਮ੍ਰਿਤਾ ਪ੍ਰੀਤਮ ਨੂੰ 1956 ਵਿੱਚ ਸੁਨੇਹੜੇ, ਕਾਵਿ ਸੰਗ੍ਰਹਿ ’ਤੇ ਸਾਹਿਤ ਅਕਾਦਮੀ ਪੁਰਸਕਾਰ ਪ੍ਰਾਪਤ ਹੋਇਆ। 1958 ਵਿੱਚ ਭਾਸ਼ਾ ਵਿਭਾਗ ਪੰਜਾਬ ਵੱਲੋਂ ਸਨਮਾਨ ਮਿਲਿਆ, ਸਾਹਿਤ ਕਲਾ ਪ੍ਰੀਸ਼ਦ ਦਿੱਲੀ ਵੱਲੋਂ 1974 ਵਿੱਚ ਇਨਾਮ ਦਿੱਤਾ ਗਿਆ। ਕੰਨੜ ਸਾਹਿਤ ਸੰਮੇਲਨ ਵਿੱਚ ਇਸਨੂੰ 1978 ਵਿੱਚ ਇਨਾਮ ਮਿਲਿਆ। 1982 ਵਿੱਚ ਉਸਨੂੰ ਕਾਗਜ਼ ਤੇ ਕੈਨਵਸ ਕਾਵਿ-ਸੰਗ੍ਰਹਿ ’ਤੇ ਗਿਆਨਪੀਠ ਅਵਾਰਡ ਦਿੱਤਾ ਗਿਆ। ਅੰਮ੍ਰਿਤਾ ਪ੍ਰੀਤਮ ਨੇ ਆਪਣੀਆਂ ਰਚਨਾਵਾਂ ਵਿੱਚ ਫਿਰਕੂ ਫਸਾਦਾਂ, ਸਰਮਾਏਦਾਰੀ ਸ਼ੋਸ਼ਣ ਦੇ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ। 1960 ਵਿੱਚ ਅੰਮ੍ਰਿਤਾ ਦੀ ਆਪਣੇ ਪਤੀ ਤੋਂ ਦੂਰੀ ਪੈ ਗਈ, ਫਿਰ ਜੀਵਨ ਦੇ ਆਖ਼ਰੀ 40 ਸਾਲ ਇਮਰੋਜ਼ ਨਾਲ ਬਿਤਾਏ। ਅੰਮ੍ਰਿਤਾ ਪ੍ਰੀਤਮ ਇੱਕ ਬਹੁਤ ਸ਼ਕਤੀਸ਼ਾਲੀ ਵਿਅਕਤੀਤਵ ਦੀ ਮਾਲਕ ਸੀ। ਉਸ ਨੇ ਪੰਜਾਬੀ ਸਾਹਿਤ ਦੀ ਵਿਲੱਖਣ ਸੇਵਾ ਕੀਤੀ।[18] ਮੌਤ31 ਅਕਤੂਬਰ 2005 ਨੂੰ 86 ਸਾਲ ਦੀ ਉਮਰ ਵਿੱਚ ਅੰਮ੍ਰਿਤਾ ਪ੍ਰੀਤਮ ਦਾ ਦੇਹਾਂਤ ਹੋ ਗਿਆ। ਰਚਨਾਵਾਂਨਾਵਲ
ਆਤਮਕਥਾ
ਕਹਾਣੀ ਸੰਗ੍ਰਹਿ
ਕਾਵਿ-ਸੰਗ੍ਰਹਿ
ਹੋਰ
ਗਦ ਰਚਨਾਵਾਂ
ਸਾਰੀਆਂ ਹਿੰਦੀ ਵਿੱਚ ਅਨੁਵਾਦ ਸਫਰਨਾਮਾ
ਮਾਨ-ਸਨਮਾਨ
ਗੈਲਰੀ
ਹਵਾਲੇ
ਬਾਹਰੀ ਕੜੀਆਂ![]() ਵਿਕੀਮੀਡੀਆ ਕਾਮਨਜ਼ ਉੱਤੇ Amrita Pritam ਨਾਲ ਸਬੰਧਤ ਮੀਡੀਆ ਹੈ।
|
Portal di Ensiklopedia Dunia