ਆਨੰਦਪੁਰ ਸਾਹਿਬ
ਆਨੰਦਪੁਰ ਸਾਹਿਬ ਭਾਰਤ ਦੇ ਉੱਤਰ-ਪੱਛਮੀ ਰਾਜ ਪੰਜਾਬ, ਭਾਰਤ ਦੇ ਰੂਪਨਗਰ ਜਿਲੇ ਦਾ ਇੱਕ ਨਗਰ ਹੈ। ਇਤਿਹਾਸਆਨੰਦਪੁਰ ਸਾਹਿਬ ਦੀ ਸਥਾਪਨਾ ਸਿੱਖ ਗੁਰੂ ਗੁਰੂ ਤੇਗ ਬਹਾਦਰ ਜੀ ਨੇ 1665 ਵਿੱਚ ਕੀਤੀ। ਸ਼ਿਵਾਲਿਕ ਦੀਆਂ ਪਹਾੜੀਆਂ ਦੇ ਪੈਰਾਂ ਵਿੱਚ ਵੱਸੇ ਆਨੰਦਪੁਰ ਸਾਹਿਬ ਦੀ ਸਿੱਖ ਪੰਥ ਦੀ ਇਤਿਹਾਸਕ ਮਹੱਤਤਾ ਹੈ। ਆਨੰਦਪੁਰ ਸਾਹਿਬ ਦੀ ਸਥਾਪਨਾ 19 ਜੂਨ 1665 ਨੂੰ ਗੁਰੂ ਤੇਗ ਬਹਾਦਰ ਸਾਹਿਬ ਵੱਲੋਂ ਭੋਰਾ ਸਾਹਿਬ ਦੇ ਸਥਾਨ ‘ਤੇ ਸਮੇਂ ਦੀ ਪਰੰਪਰਾ ਅਨੁਸਾਰ ਮੋੜ੍ਹੀ ਗੱਡ ਕੇ ਰੱਖੀ ਗਈ ਸੀ। ਗੁਰੂ ਤੇਗ ਬਹਾਦਰ ਜੀ ਨੇ ਗੁਰਿਆਈ ਦੀ ਜ਼ਿੰਮੇਵਾਰੀ ਸੰਭਾਲਣ ਉਪਰੰਤ 1665 ਵਿੱਚ ਆਨੰਦਪੁਰ ਸਾਹਿਬ ਦੀ ਸਥਾਪਨਾ ਕੀਤੀ ਸੀ। ਗੁਰੂ ਤੇਗ ਬਹਾਦਰ ਜੀ ਨੇ ਕੀਰਤਪੁਰ ਸਾਹਿਬ ਤੋਂ 9 ਕਿਲੋਮੀਟਰ ਦੂਰ ਪਹਾੜਾਂ ਵੱਲ ਆਨੰਦਪੁਰ ਸਾਹਿਬ ਵਸਾਇਆ ਸੀ। ਇਸ ਦਾ ਪਹਿਲਾ ਨਾਮ ਮਾਖੋਵਾਲ ਸੀ। ਦੰਦਕਥਾ ਮੁਤਾਬਕ ਇੱਥੇ ਮਾਖੋ ਨਾਮ ਦਾ ਇੱਕ ਡਾਕੂ ਰਹਿੰਦਾ ਸੀ, ਜਿਹੜਾ ਇੱਥੇ ਕਿਸੇ ਨੂੰ ਵੱਸਣ ਨਹੀਂ ਦਿੰਦਾ ਸੀ। ਗੁਰੂ ਤੇਗ ਬਹਾਦਰ ਸਾਹਿਬ ਨੇ ਆਪਣੀ ਪੂਜਨੀਕ ਮਾਤਾ ਨਾਨਕੀ ਜੀ ਦੇ ਨਾਂ ‘ਤੇ ਚੱਕ ਨਾਨਕੀ ਨਾਮੀ ਨਗਰ ਵਸਾਇਆ ਤਾਂ ਮਾਖੋ ਡਾਕੂ ਭੱਜ ਗਿਆ। ਜਿੱਥੇ 9 ਸਾਲ ਦੀ ਉਮਰ ਵਿੱਚ ਬਾਲਕ ਗੋਬਿੰਦ ਰਾਏ ਨੇ ਚੱਕ ਨਾਨਕੀ ਤੋਂ ਆਪਣੇ ਪਿਤਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੂੰ ਸ਼ਹਾਦਤ ਦੇਣ ਲਈ ਆਪਣੇ ਹੱਥੀਂ ਦਿੱਲੀ ਵੱਲ ਤੋਰਿਆ ਸੀ ਤਾਂ ਚੱਕ ਨਾਨਕੀ ਨੂੰ ਆਨੰਦਪੁਰ ਸਾਹਿਬ ਬਣਾ ਦਿੱਤਾ। ਕਿਲ੍ਹੇਆਨੰਦਪੁਰ ਸਾਹਿਬ ਨੂੰ ਸਿੱਖ ਬੌਧਿਕਤਾ, ਵਿਦਵਤਾ ਅਤੇ ਵਕਤ ਦੇ ਵਿਦਵਾਨਾਂ ਦਾ ਕੇਂਦਰ ਬਣਾਉਣਾ ਲਈ ਪੰਜ ਕਿਲ੍ਹਿਆਂ ਆਨੰਦਗੜ੍ਹ, ਲੋਹਗੜ੍ਹ, ਹੋਲਗੜ੍ਹ, ਤਾਰਾਗੜ੍ਹ ਅਤੇ ਫ਼ਤਹਿਗੜ੍ਹ ਦੀ ਉਸਾਰੀ ਕੀਤੀ ਗਈ। ਗੁਰੂ ਗੋਬਿੰਦ ਸਿੰਘ ਜੀ ਨੇ ਕੇਸਗੜ੍ਹ ਨੂੰ ਕੇਂਦਰ ਵਿੱਚ ਰੱਖ ਕੇ ਇਸ ਦੇ ਆਲੇ-ਦੁਆਲੇ ਪੰਜ ਕਿਲੇ ਉਸਾਰੇ। ਕੇਸਗੜ੍ਹ ਦੇ ਅਸਥਾਨ ‘ਤੇ ਸੰਨ 1699 ਦੀ ਵਿਸਾਖੀ ਵਾਲੇ ਦਿਨ ਪੰਜ ਪਿਆਰਿਆਂ ਦੀ ਚੋਣ ਕਰ ਕੇ ਖ਼ਾਲਸਾ ਪੰਥ ਦੀ ਸਾਜਨਾ ਕੀਤੀ ਸੀ।
ਭੂਗੋਲਿਕ ਸਥਿਤੀ, ਆਵਾਗਮਨਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀ ਸੀਮਾ ਉੱਤੇ ਸਥਿਤ। ਹੋਲਾ ਮਹੱਲਾਹੋਲਾ ਮਹੱਲਾ ਦੋ ਸਬਦਾਂ ਦਾ ਸੁਮੇਲ ਹੈ।ਹੋਲਾ ਦਾ ਮਤਲਬ ਹਮਲਾ ਕਰਣਾ।ਮਹੱਲਾ ਦਾ ਮਤਲਬ ਜਿਸ ਜਗ੍ਹਾ ਹਮਲਾ ਕਰਣਾ ਹੈ।ਹੋਲਾ ਮਹਲਾ ਖਾਲਸਾ ਪੰਥ ਦਾ ਨਿਆਰੇਪਨ ਦਾ ਪਰਤੀਤ ਹੈ।ਲੋਕਾਂ ਦੀਆਂ ਟੋਲੀਆਂ ਤੇ ਖਾਲਸੇ ਦਾ ਟੋਲਾ।ਲੋਕਾਂ ਦੀਆਂ ਬੋਲੀਆਂ ਖਾਲਸੇ ਦਾ ਬੋਲਾ ਲੋਕਾਂ ਦੀਆਂ ਹੋਲੀਆਂ ਤੇ ਖਾਲਸੇ ਦਾ ਹੋਲਾ। ਹੋਲਾ ਮਹਲਾ1700ਈ.ਵਿਚ ਗੁਰੂ ਗੋਬਿੰਦ ਸਿੰਘ ਸਾਹਿਬ ਨੇ ਆਰੰਭ ਕੀਤਾ।ਆਨੰਦਗੜ ਤੋਂ ਆਰੰਭ ਹੋਕੇ ਹੋਲਗੜ੍ਹ ਸਮਾਪਤ ਹੋਂਂਦਾ ਹੈ।....... ਹੋਲਾ ਮਹੱਲਾ ਬਾਹਰੀ ਕੜੀਆਂ
|
Portal di Ensiklopedia Dunia