ਉਜ਼ਬੇਕ ਭਾਸ਼ਾ![]() ![]() ਉਜ਼ਬੇਕ ਭਾਸ਼ਾ (ਲਾਤੀਨੀ ਲਿਪੀ ਵਿੱਚ: oʻzbek tili ਜਾਂ oʻzbekcha; ਸਿਰਿਲਿਕ: Ўзбек тили; ਅਰਬੀ: أۇزبېكچا) ਇੱਕ ਤੁਰਕੀ ਭਾਸ਼ਾ ਹੈ ਅਤੇ ਇਹ ਉਜਬੇਕਿਸਤਾਨ ਦੀ ਸਰਕਾਰੀ ਭਾਸ਼ਾ ਹੈ। ਉਜ਼ਬੇਕ ਅਤੇ ਮੱਧ ਏਸ਼ੀਆ ਖੇਤਰ ਦੇ 1.85 ਕਰੋੜ ਲੋਕ ਇਸ ਭਾਸ਼ਾ ਦੀ ਵਰਤੋਂ ਕਰਦੇ ਹਨ। ਉਜ਼ਬੇਕੀ ਅਲਟਾਇਆਕ ਭਾਸ਼ਾ ਪਰਵਾਰ ਦੇ ਪੂਰਬੀ ਤੁਰਕੀ, ਜਾਂ ਕਾਰਲੁਕ ਭਾਸ਼ਾ ਸਮੂਹ ਨਾਲ ਸੰਬੰਧਿਤ ਹੈ।[1] ਉਜਬੇਕ ਭਾਸ਼ਾ ਆਪਣਾ ਜਿਆਦਾਤਰ ਸ਼ਬਦਕੋਸ਼ ਅਤੇ ਵਿਆਕਰਨ ਤੁਰਕੀ ਭਾਸ਼ਾ ਤੋਂ ਲੈਂਦੀ ਹੈ। ਹੋਰ ਪ੍ਰਭਾਵ ਫਾਰਸੀ, ਅਰਬੀ ਅਤੇ ਰੂਸੀ ਦੇ ਹਨ। ਹੋਰ ਤੁਰਕੀ ਭਾਸ਼ਾਵਾਂ ਨਾਲੋਂ ਇਸ ਦੇ ਸਭ ਤੋਂ ਖਾਸ ਪਹਿਲੂਆਂ ਵਿੱਚੋਂ ਇੱਕ ਸਵਰ ਦੀ ਗੋਲਾਈ ਹੈ। ਇਹ ਵਿਸ਼ੇਸ਼ਤਾ ਫਾਰਸੀ ਦੇ ਪ੍ਰਭਾਵ ਨਾਲ ਆਈ। 1927 ਤੱਕ ਉਜ਼ਬੇਕ ਨੂੰ ਲਿਖਣ ਲਈ ਅਰਬੀ - ਫਾਰਸੀ ਵਰਨਮਾਲਾ ਦਾ ਪ੍ਰਯੋਗ ਕੀਤਾ ਜਾਂਦਾ ਸੀ, ਲੇਕਿਨ ਉਸ ਦੇ ਬਾਅਦ ਉਜਬੇਕਿਸਤਾਨ ਦਾ ਸੋਵੀਅਤ ਸੰਘ ਵਿੱਚ ਰਲਾ ਹੋਣ ਨਾਲ ਉੱਥੇ ਸਿਰਿਲਿਕ ਲਿਪੀ ਇਸਤੇਮਾਲ ਕਰਨ ਉੱਤੇ ਜ਼ੋਰ ਦਿੱਤਾ ਗਿਆ। ਚੀਨ ਦੇ ਉਜਬੇਕ ਸਮੁਦਾਏ ਅਜੇ ਵੀ ਅਰਬੀ - ਫਾਰਸੀ ਲਿਪੀ ਵਿੱਚ ਉਜਬੇਕ ਲਿਖਦੇ ਹਨ। ਸੋਵੀਅਤ ਸੰਘ ਦਾ ਅੰਤ ਹੋਣ ਦੇ ਬਾਅਦ ਉਜਬੇਕਿਸਤਾਨ ਵਿੱਚ ਕੁੱਝ ਲੋਕ 1992 ਦੇ ਬਾਅਦ ਲਾਤੀਨੀ ਵਰਣਮਾਲਾ ਦਾ ਵੀ ਪ੍ਰਯੋਗ ਕਰਨ ਲੱਗੇ।[2] ਉਜ਼ਬੇਕ ਭਾਸ਼ਾ ਦੇ ਕੁਝ ਉਦਾਹਰਨਪੰਜਾਬੀ ਅਤੇ ਉਜ਼ਬੇਕ ਵਿੱਚ ਬਹੁਤ ਸਾਰੇ ਸ਼ਬਦ ਸਾਮਾਨ ਹਨ, ਲੇਕਿਨ ਪੰਜਾਬੀ ਦੀ ਤੁਲਨਾ ਚ ਉਜ਼ਬੇਕ ਵਿੱਚ ਫ਼ਾਰਸੀ ਲਹਿਜਾ ਸਪਸ਼ਟ ਦਿਖਦਾ ਹੈ। ਇਸ ਦੀ ਸਭ ਤੋਂ ਵੱਡੀ ਮਿਸਾਲ ਹੈ ਕਿ ਪੰਜਾਬੀ ਵਿੱਚ ਅਕਸਰ ਜਿੱਥੇ ਸ਼ਬਦ ਵਿੱਚ ਆ ਦੀ ਆਵਾਜ਼ ਆਉਂਦੀ ਹੈ, ਉਸਨੂੰ ਉਜ਼ਬੇਕ ਵਿੱਚ ਓ ਦੀ ਆਵਾਜ਼ ਦੇ ਨਾਲ ਬੋਲਿਆ ਜਾਂਦਾ ਹੈ। ਇਹ ਵੀ ਧਿਆਨ ਦਿਓ ਕਿ ਇਨ੍ਹਾਂ ਸ਼ਬਦਾਂ ਵਿੱਚ \ਖ਼\ਦਾ ਉੱਚਾਰਣ \ਖ\ ਤੋਂ ਜਰਾ ਭਿੰਨ ਹੈ।
ਹਵਾਲੇ
|
Portal di Ensiklopedia Dunia