ਊਧਮ ਸਿੰਘ (ਫੀਲਡ ਹਾਕੀ)
ਊਧਮ ਸਿੰਘ ਕੁਲਾਰ (4 ਅਗਸਤ 1928-23 ਮਾਰਚ, 2000) ਦਾ ਜਨਮ ਸੰਸਾਰਪੁਰ ਵਿੱਚ ਹੋਇਆ। ਊਧਮ ਸਿੰਘ ਹਾਕੀ ਦੇ ਲੜ ਉਦੋਂ ਹੀ ਲੱਗ ਗਿਆ, ਜਦੋਂ ਉਹ ਪਿੰਡ ਦੇ ਪ੍ਰਾਇਮਰੀ ਸਕੂਲ ਦਾ ਵਿਦਿਆਰਥੀ ਸੀ। ਥੋੜ੍ਹਾ ਵੱਡਾ ਹੋਣ ਉੱਤੇ ਉਹ ਜਲੰਧਰ ਛਾਉਣੀ ਦੇ ਐਨ. ਡੀ. ਵਿਕਟਰ ਹਾਈ ਸਕੂਲ ਵਿੱਚ ਹਾਕੀ ਖੇਡਣ ਲੱਗਾ। ਮੁਢਲੀ ਪੜ੍ਹਾਈ ਮਗਰੋਂ ਡੀ. ਏ. ਵੀ. ਕਾਲਜ ਜਲੰਧਰ ਤੋਂ ਉਚੇਰੀ ਸਿੱਖਿਆ ਪ੍ਰਾਪਤ ਕਰਨ ਦੌਰਾਨ ਹੀ 19 ਸਾਲ ਦੀ ਉਮਰ 'ਚ ਉਹ ਪੰਜਾਬ ਹਾਕੀ ਟੀਮ ਦੇ ਮੈਂਬਰ ਬਣ ਗਏ।[1] ਸੰਸਾਰਪੁਰ ਦੇ ਖਿਡਾਰੀਸੰਸਾਰਪੁਰੀਏ ਹਾਕੀ ਖਿਡਾਰੀਆਂ ਨੇ ਪੂਰੀ ਦੁਨੀਆ 'ਚ ਹਾਕੀ ਹੁਨਰ ਦਾ ਲੋਹਾ ਮੰਨਵਾਇਆ ਹੈ। ਜਲੰਧਰ ਛਾਉਣੀ ਦੀ ਨਿਆਈਂ 'ਚ ਵਸਦੇ ਇਸ ਪਿੰਡ ਦਾ ਹੀ ਜੰਮਪਲ ਹੈ ਊਧਮ ਸਿੰਘ। ਭਾਰਤ ਨੇ ਆਪਣੀ ਰਵਾਇਤੀ ਹਾਕੀ ਖੇਡ ਪ੍ਰਣਾਲੀ ਰਾਹੀਂ ਹੁਣ ਤੱਕ 8 ਵਾਰੀ ਉਲੰਪਿਕ ਗੋਲਡ ਮੈਡਲ ਜਿੱਤੇ ਹਨ, ਜੋ ਅਸਲ ਵਿੱਚ ਉਲੰਪਿਕ ਹਾਕੀ ਜਗਤ ਦੀ ਹੁਣ ਤੱਕ ਦੀ ਗੌਰਵਮਈ ਪ੍ਰਾਪਤੀ ਹੈ। ਜੇ ਗੌਰ ਨਾਲ ਵਿਚਾਰਿਆ ਜਾਵੇ ਤਾਂ ਇਨ੍ਹਾਂ 8 ਉਲੰਪਿਕ ਜਿੱਤਾਂ ਪਿੱਛੇ ਜਿਹਨਾਂ ਉੱਘੇ ਖਿਡਾਰੀਆਂ ਨੇ ਆਪਣਾ ਤਨ, ਮਨ ਅਤੇ ਧਨ ਨਿਛਾਵਰ ਕੀਤਾ, ਉਹਨਾਂ ਵਿਚੋਂ ਊਧਮ ਸਿੰਘ ਦਾ ਨਾਂਅ ਪਹਿਲੀ ਕਤਾਰ ਵਿੱਚ ਆਉਂਦਾ ਹੈ।[2] ਖੇਡ ਜੀਵਨ
ਮੌਤ23 ਮਾਰਚ, 2000 ਨੂੰ ਹਾਕੀ ਦਾ ਇਹ ਮਹਾਨ ਖਿਡਾਰੀ ਦਿਲ ਫੇਲ੍ਹ ਹੋਣ ਕਾਰਨ ਸੰਸਾਰ ਤੋਂ ਚੱਲ ਵਸਿਆ। ਹੋਰ ਸਨਮਾਨਹਵਾਲੇ
|
Portal di Ensiklopedia Dunia