ਗੁਰਦੁਆਰਾ ਸੀਸ ਗੰਜ ਸਾਹਿਬ
ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਦੇ ਨੌਂ ਇਤਿਹਾਸਕ ਗੁਰੂਦੁਆਰਿਆਂ ਵਿਚੋਂ ਇੱਕ ਹੈ। ਇਹ ਗੁਰੂਦੁਆਰਾ ਭਾਈ ਬਘੇਲ ਸਿੰਘ ਦੁਆਰਾ 1783 ਵਿਚ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਥਾਂ ਚਾਂਦਨੀ ਚੌਂਕ,ਪੁਰਾਣੀ ਦਿੱਲੀ ਵਿੱਚ ਬਣਵਾਇਆ ਗਿਆ। ਗੁਰੂ ਤੇਗ਼ ਬਹਾਦਰ ਜੀ ਨੂੰ ਮੁਗ਼ਲ ਬਾਦਸ਼ਾਹ ਔਰੰਗਜੇਬ ਦੇ ਹੁਕਮ 'ਤੇ ਧਰਮ ਪਰਿਵਰਤਨ ਕਰਕੇ ਮੁਸਲਮਾਨ ਬਣਨ ਤੋਂ ਇੰਨਕਾਰ ਕਰਨ 'ਤੇ 11 ਨਵੰਬਰ 1675 ਵਿੱਚ ਸ਼ਹੀਦ ਕਰਵਾ ਦਿੱਤਾ ਗਿਆ।[1] ਇਤਿਹਾਸਪਰਾਣੀ ਦਿੱਲੀ ਦੇ ਚਾਂਦਨੀ ਚੌਂਕ ਇਲਾਕੇ ਵਿੱਚ ਗੁਰੂ ਤੇਗ਼ ਬਹਾਦਰ ਜੀ ਨੂੰ ਮੁਗ਼ਲ ਬਾਦਸ਼ਾਹ ਔਰੰਗਜ਼ੇਬ ਦੇ ਹੁਕਮ 'ਤੇ ਧਰਮ ਪਰਿਵਰਤਨ ਕਰਕੇ ਇਸਲਾਮ ਕਬੂਲਣ ਤੋਂ ਇੰਨਕਾਰ ਕਰਨ 'ਤੇ 11 ਨਵੰਬਰ 1675 ਵਿੱਚ ਸ਼ਹੀਦ ਕਰਵਾ ਦਿੱਤਾ ਗਿਆ।ਗੁਰੂ ਤੇਗ਼ ਬਹਾਦਰ ਸਾਹਿਬ ਨੂੰ ਸ਼ਹੀਦ ਕਰਨ ਦਾ ਹੁਕਮ ਦੇਣ ਦੇ ਨਾਲ-ਨਾਲ ਔਰੰਗਜ਼ੇਬ ਦਾ ਇਹ ਵੀ ਹੁਕਮ ਸੀ ਕਿ ਗੁਰੂ ਸਾਹਿਬ ਦੀ ਦੇਹ ਦੇ ਚਾਰ ਟੁਕੜੇ ਕਰ ਕੇ ਸ਼ਹਿਰ ਦੇ ਚਾਰੇ ਪਾਸੇ ਲਟਕਾ ਦਿਤੇ ਜਾਣ ਪਰ ਹਨੇਰਾ ਪੈ ਚੁੱਕਾ ਹੋਣ ਕਰ ਕੇ ਉਸ ਦੇ ਇਸ ਹੁਕਮ 'ਤੇ ਅਮਲ ਨਾ ਹੋ ਸਕਿਆ | ਉਧਰ ਭਾਈ ਜੈਤਾ, ਭਾਈ ਨਾਨੂ ਰਾਮ, ਭਾਈ ਤੁਲਸੀ ਤੇ ਭਾਈ ਊਦਾ ਨੇ ਗੁਰੂ ਸਾਹਿਬ ਦਾ ਸੀਸ ਚੁਕ ਕੇ ਲਿਆਉਣ ਦੀ ਤਰਕੀਬ ਘੜੀ। ਭਾਈ ਜੈਤਾ ਆਪਣੀ ਟੋਕਰੀ ਸਿਰ 'ਤੇ ਚੁੱਕ ਕੇ ਲੈ ਗਿਆ ਅਤੇ ਰਾਤ ਦੇ ਹਨੇਰੇ ਵਿੱਚ ਗੁਰੂ ਸਾਹਿਬ ਦਾ ਸੀਸ ਚੁਕ ਲਿਆਇਆ। ਦੂਜੇ ਪਾਸੇ (ਭਾਈ ਮਨੀ ਸਿੰਘ ਦੇ ਸਹੁਰਾ) ਭਾਈ ਲੱਖੀ ਰਾਏ ਵਣਜਾਰਾ ਨੇ, ਆਪਣੇ ਪੁੱਤਰਾਂ ਭਾਈ ਨਿਗਾਹੀਆ, ਹੇਮਾ ਤੇ ਹਾੜੀ ਦੀ ਮਦਦ ਨਾਲ, ਗੁਰੂ ਸਾਹਿਬ ਦਾ ਧੜ ਚੁੱਕ ਘਰ ਅੰਦਰ (ਗੁਰੁਦੁਆਰਾ ਰਕਾਬ ਗੰਜ ਵਾਲੀ ਥਾਂ 'ਤੇ) ਹੀ ਧੜ ਦਾ ਸਸਕਾਰ ਕਰ ਦਿਤਾ।ਜਿਸ ਥਾਂ ਗੁਰੂ ਜੀ ਦਾ ਸੀਸ ਕੱਟਿਆ ਗਿਆ ਉਸ ਥਾਂ ਗੁਰਦੁਆਰਾ ਸੀਸ ਗੰਜ ਸਾਹਿਬ ਬਣਾਇਆ ਗਿਆ। ਇਹ ਵੀ ਦੇਖੋਹਵਾਲੇ
ਬਾਹਰੀ ਲਿੰਕ![]() ਵਿਕੀਮੀਡੀਆ ਕਾਮਨਜ਼ ਉੱਤੇ ਗੁਰਦੁਆਰਾ ਸੀਸ ਗੰਜ ਸਾਹਿਬ ਨਾਲ ਸਬੰਧਤ ਮੀਡੀਆ ਹੈ। |
Portal di Ensiklopedia Dunia