ਤਖ਼ਤ ਸ੍ਰੀ ਕੇਸਗੜ੍ਹ ਸਾਹਿਬ
![]() 31°14′06″N 76°29′57″E / 31.23500°N 76.49917°E ![]() ਤਖਤ ਸ੍ਰੀ ਕੇਸ਼ਗੜ੍ਹ ਸਾਹਿਬ ਖਾਲਸੇ ਦੀ ਜਨਮਭੂਮੀ ਹੈ, ਜੋ ਕਿ ਪੰਜਾਬ ਦੇ ਅੰਨਦਪੁਰ ਸਾਹਿਬ ਵਿਖੇ ਸੱਥਿਤ ਹੈ । ਅੰਨਦਪੁਰ ਸਾਹਿਬ ਨੂੰ ਸਤਿਗੁਰੂ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਨੇ ਪਿੰਡ ਮਾਖੋਵਾਲ ਦੀ ਜ਼ਮੀਨ ਖਰੀਦ ਕੇ ਵਸਾਇਆ ਤੇ ਇਸ ਨੂੰ ਚੱਕ ਨਾਨਕੀ ਦੇ ਨਾਮ ਦਾ ਦਰਜ਼ਾ ਦਿੱਤਾ, ਬਾਅਦ ਵਿੱਚ ਇਹ ਅਸਥਾਨ ਆਨੰਦਪੁਰ ਸਾਹਿਬ ਦੇ ਨਾਮ ਨਾਲ ਪ੍ਰਸਿੱਧ ਹੋਇਆ | ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪੰਜ ਸਾਲ ਦੀ ਉਮਰ ਵਿੱਚ ਪਟਨਾ ਸਾਹਿਬ ਤੋਂ ਆਨੰਦਪੁਰ ਸਾਹਿਬ ਆਏ ਅਤੇ ਇਥੋਂ ਹੀ ਆਪਣੇ ਪਿਤਾ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਨੂੰ ਹਿੰਦੂ ਧਰਮ ਦੀ ਰਾਖੀ ਲਈ ਸ਼ਹੀਦ ਹੋਣ ਲਈ ਦਿੱਲੀ ਨੂੰ ਭੇਜਿਆ | ਸੰਨ 1699 ਈ. (1756 ਬਿ.) ਦੀ ਵੈਸਾਖੀ ਵਾਲੇ ਦਿਨ ਸਤਿਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪਹਿਲੀ ਵਾਰ ਖੰਡੇ ਬਾਟੇ ਦਾ ਅੰਮ੍ਰਿਤ ਤਿਆਰ ਕਰ ਕੇ ਖਾਲਸੇ ਦੀ ਸਾਜਨਾ ਕੀਤੀ | ਪੰਜਾ ਤਖਤਾਂ ਵਿਚੋਂ ਇਸ ਨੂੰ ਤੀਸਰਾ ਤਖਤ ਗਿਣਿਆ ਜਾਂਦਾ ਹੈ। ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੁਸ਼ੋਭਿਤ ਇਤਿਹਾਸਕ ਸ਼ਸ਼ਤਰਾਂ ਵਾਲੇ ਕਮਰੇ ਦੇ ਦੋਵੇਂ ਚਾਂਦੀ ਦੇ ਪੁਰਾਣੇ ਦਰਵਾਜੇ ਜਿਹਨਾਂ ਦੀ ਚਾਂਦੀ ਖ਼ਰਾਬ ਤੇ ਕਾਲੀ ਹੋ ਗਈ ਹੈ। ਇਨ੍ਹਾਂ ਦਰਵਾਜਿਆਂ ਨੂੰ ਬਦਲਣ ਦੀ ਸੇਵਾ ਬੀਬੀ ਭਗਵੰਤ ਕੌਰ ਸੁਪਤਨੀ ਸ.ਰਘਬੀਰ ਸਿੰਘ ਦੇ ਪਰਿਵਾਰ ਸ.ਇੰਦਰਜੀਤ ਸਿੰਘ ਤੇ ਬੀਬੀ ਪੰਮੀ ਕੌਰ ਜੀ ਨਵੀਂ ਦਿੱਲੀ ਵਾਲਿਆਂ ਨੂੰ ਸੌਪੀ ਗਈ ਹੈ।[1] ਖਾਲਸਾ ਸਾਜਨਾ ਦਿਵਸ ਵੈਸਾਖੀ ਦੇ ਦਿਹਾੜੇ ਸਮੇਂ ਦੇਸ਼-ਵਿਦੇਸ਼ਾਂ ’ਚ ਵੱਸਦੇ ਸਿੱਖ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖ਼ਸ਼ਿਸ਼ ਖੰਡੇ ਬਾਟੇ ਦੀ ਪਾਹੁਲ ਛਕ ਗੁਰੂ ਵਾਲੇ ਬਣਨ, ਬਾਣੀ ਅਤੇ ਬਾਣੇ ਦੇ ਧਾਰਨੀ ਹੋਣ।[2] ਹਵਾਲੇ
{{{1}}} |
Portal di Ensiklopedia Dunia