ਨਪੋਲੀਅਨ ਬੋਨਾਪਾਰਤ
ਨਪੋਲੀਅਨ ਬੋਨਾਪਾਰਤ (ਫ਼ਰਾਂਸੀਸੀ: Napoléon Bonaparte, ਫ਼ਰਾਂਸੀਸੀ: [napɔleɔ̃ bɔnapaʁt], ਜਨਮ ਵੇਲੇ ਨਾਪੂਲਿਓਨੇ ਬੁਓਨਾਪਾਰਤੇ (ਕਾਰਸਿਕੀ: [Napulione Buonaparte] Error: {{Lang}}: text has italic markup (help), ਇਤਾਲਵੀ: Napoleone di Buonaparte), 15 ਅਗਸਤ 1769 – 5 ਮਈ 1821) ਫ਼ਰਾਂਸ ਦਾ ਇੱਕ ਸਿਆਸੀ ਅਤੇ ਫ਼ੌਜੀ ਆਗੂ ਸੀ ਜਿਹਨੇ ਫ਼ਰਾਂਸੀਸੀ ਇਨਕ਼ਲਾਬ ਅਤੇ ਇਹਦੇ ਨਾਲ਼ ਸਬੰਧਤ ਜੰਗਾਂ ਦੇ ਪਿਛੇਤੇ ਦੌਰ ਵਿੱਚ ਡਾਢਾ ਨਾਮਣਾ ਖੱਟਿਆਂ। 1804 ਤੋਂ 1814 ਤੱਕ ਅਤੇ ਮਗਰੋਂ 1815 ਵਿੱਚ ਇਹ ਨਪੋਲੀਅਨ ਪਹਿਲੇ ਵੱਜੋਂ ਫ਼ਰਾਂਸ ਦਾ ਹੁਕਮਰਾਨ ਰਿਹਾ। ਇਹਨੇ ਵਧੇਰੇ ਜੰਗਾਂ ਵਿੱਚ ਜਿੱਤਾਂ ਪ੍ਰਾਪਤ ਕੀਤੀਆਂ ਅਤੇ ਜ਼ਮੀਨੀ ਯੂਰਪ ਦੇ ਬਹੁਤੇ ਹਿੱਸੇ ਨੂੰ ਇਹਨੇ ਕਾਬੂ ਵਿੱਚ ਕਰ ਲਿਆ ਸੀ ਪਰ ਆਖਰ 1815 ਵਿੱਚ ਇਹਨੂੰ ਹਾਰ ਝੱਲਣੀ ਪੈ ਗਈ। ਇਤਿਹਾਸ ਦੇ ਸਭ ਤੋਂ ਉੱਚੇ ਕੱਦ ਦੇ ਫ਼ੌਜਦਾਰਾਂ ਵਿੱਚ ਗਿਣੇ ਜਾਣ ਕਰ ਕੇ ਇਹਦੇ ਮੋਰਚਿਆਂ ਨੂੰ ਦੁਨੀਆ ਭਰ ਦੇ ਫ਼ੌਜੀ ਸਕੂਲਾਂ ਵਿੱਚ ਪੜ੍ਹਾਇਆ ਜਾਂਦਾ ਹੈ ਅਤੇ ਨਾਲ਼ ਹੀ ਇਹ ਯੂਰਪੀ ਇਤਿਹਾਸ ਦੀ ਇੱਕ ਸਭ ਤੋਂ ਵੱਧ ਨਾਮੀਂ ਅਤੇ ਤਕ਼ਰਾਰੀ ਸ਼ਖ਼ਸੀਅਤ ਰਹੀ ਹੈ।[2] ਗ਼ੈਰ-ਫ਼ੌਜੀ ਕਾਰ-ਵਿਹਾਰ ਵਿੱੱਚ ਨਪੋਲੀਅਨ ਨੇ ਯੂਰਪ ਭਰ ਵਿੱਚ ਕਈ ਕਿਸਮ ਦੇ ਅਜ਼ਾਦ-ਖ਼ਿਆਲੀ ਸੁਧਾਰ ਲਾਗੂ ਕੀਤੇ ਜਿਹਨਾਂ ਵਿੱਚ ਜਗੀਰਦਾਰੀ ਦਾ ਖ਼ਾਤਮਾ, ਕ਼ਨੂੰਨੀ ਬਰਾਬਰਤਾ ਅਤੇ ਧਾਰਮਿਕ ਸਹਿਣਸ਼ੀਲਤਾ ਦੀ ਕਾਇਮੀ ਅਤੇ ਤਲਾਕ਼ ਦਾ ਕ਼ਨੂੰਨੀਕਰਨ ਸ਼ਾਮਲ ਹਨ। ਇਹਦੀ ਆਖ਼ਰੀ ਕਨੂੰਨੀ ਪ੍ਰਾਪਤੀ, ਨਪੋਲੀਅਨੀ ਜ਼ਾਬਤੇ, ਨੂੰ ਦੁਨੀਆ ਭਰ ਦੇ ਕਈ ਦੇਸ਼ਾਂ ਵਿੱਚ ਵੱਖੋ-ਵੱਖ ਦਰਜੇ ਨਾਲ਼ ਅਪਣਾ ਲਿਆ ਗਿਆ ਹੈ।[3][4] ਹਵਾਲੇ
ਬਾਹਰਲੇ ਜੋੜ![]() ਵਿਕੀਮੀਡੀਆ ਕਾਮਨਜ਼ ਉੱਤੇ ਨਪੋਲੀਅਨ ਬੋਨਾਪਾਰਟ ਨਾਲ ਸਬੰਧਤ ਮੀਡੀਆ ਹੈ।
|
Portal di Ensiklopedia Dunia