ਬਲਕਾਰ ਸਿੱਧੂ
ਬਲਕਾਰ ਸਿੱਧੂ ਭਾਰਤੀ ਪੰਜਾਬ ਦਾ ਪੰਜਾਬੀ ਗਾਇਕ ਅਤੇ ਅਦਾਕਾਰ ਹੈ।[3] ਮੁੱਢਲੀ ਜ਼ਿੰਦਗੀ ਅਤੇ ਕੈਰੀਅਰਬਲਕਾਰ ਸਿੱਧੂ ਦਾ ਜਨਮ ਭਾਰਤੀ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਪੂਹਲਾ ਵਿਚ, ਪਿਤਾ ਰੂਪ ਸਿੰਘ ਸਿੱਧੂ ਅਤੇ ਮਾਤਾ ਚਰਨਜੀਤ ਕੌਰ ਦੇ ਘਰ 10 ਅਕਤੂਬਰ 1973 ਨੂੰ ਹੋਇਆ ਸੀ।[1][4] ਦਲਜਿੰਦਰ ਕੌਰ ਉਹਦੀ ਪਤਨੀ ਹੈ ਅਤੇ ਉਹਨਾਂ ਦੀਆਂ ਦੋ ਧੀਆਂ ਅਤੇ ਇੱਕ ਪੁੱਤਰ ਹੈ।[5] ਉਸ ਨੇ ਗਾਇਨ 'ਚ ਤਿੰਨ-ਵਾਰ ਯੂਨੀਵਰਸਿਟੀ ਵਿੱਚ ਸੋਨ ਤਮਗਾ ਹਾਸਲ ਕੀਤਾ ਹੈ ਅਤੇ ਆਪਣੇ ਚਾਚਾ, ਪ੍ਰਸਿੱਧ ਢਾਡੀ (ਸੰਗੀਤ) ਗਾਇਕ ਗੁਰਬਖਸ਼ ਸਿੰਘ ਅਲਬੇਲਾ ਤੋਂ ਸੰਗੀਤ ਸਿੱਖਿਆ ਹੈ।[4] ਰਾਜਨੀਤੀਮਈ 2014 ਵਿੱਚ, ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।[6] ਉਨ੍ਹਾਂ ਨੂੰ 2014 ਦੀਆਂ ਪੰਜਾਬ ਉਪ ਚੋਣਾਂ ਵਿੱਚ ਤਲਵੰਡੀ ਸਾਬੋ ਵਿਧਾਨ ਸਭਾ ਹਲਕੇ ਤੋਂ ‘ਆਪ’ ਉਮੀਦਵਾਰ ਵਜੋਂ ਨਾਮਜ਼ਦ ਕੀਤਾ ਗਿਆ ਸੀ। ਬਾਅਦ ਵਿਚ ਉਨ੍ਹਾਂ ਦੀ ਥਾਂ ਇਕ ਹੋਰ ਉਮੀਦਵਾਰ ਬਲਜਿੰਦਰ ਕੌਰ ਨੇ ਲਈ। ਸਿੱਧੂ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਫੈਸਲਾ ਕੀਤਾ ਅਤੇ ਉਸ ਨੂੰ 'ਆਪ' ਵਿੱਚੋਂ ਕੱਢ ਦਿੱਤਾ ਗਿਆ, ਹਾਲਾਂਕਿ ਉਹ ਮੁੜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਿਆ।[7] 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਬਲਕਾਰ ਸਿੰਘ ਸਿੱਧੂ ਨੇ ਰਾਮਪੁਰਾ ਫੂਲ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਿਕੰਦਰ ਸਿੰਘ ਮਲੂਕਾ ਅਤੇ ਕਾਂਗਰਸ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਨੂੰ ਹਰਾ ਕੇ ਜਿੱਤ ਹਾਸਲ ਕੀਤੀ ਸੀ। ਆਮ ਆਦਮੀ ਪਾਰਟੀ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ 117 ਵਿੱਚੋਂ 92 ਸੀਟਾਂ ਜਿੱਤ ਕੇ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਵਿੱਚ ਮਜ਼ਬੂਤ 79% ਬਹੁਮਤ ਹਾਸਲ ਕੀਤਾ। ਸਾਂਸਦ ਭਗਵੰਤ ਮਾਨ ਨੇ 16 ਮਾਰਚ 2022 ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।[8] ਹਵਾਲੇ
|
Portal di Ensiklopedia Dunia