ਭਗਤ ਰਵਿਦਾਸ
ਗੁਰੂ ਰਵਿਦਾਸ ਜਾਂ ਰਾਇਦਾਸ 15ਵੀਂ ਤੋਂ 16ਵੀਂ ਸਦੀ ਈਸਵੀ ਦੌਰਾਨ ਭਗਤੀ ਲਹਿਰ ਦੇ ਇੱਕ ਭਾਰਤੀ ਰਹੱਸਵਾਦੀ ਕਵੀ-ਸੰਤ ਸਨ।[1][2] ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਆਧੁਨਿਕ ਖੇਤਰਾਂ ਵਿੱਚ ਇੱਕ ਗੁਰੂ (ਅਧਿਆਤਮਿਕ ਅਧਿਆਪਕ) ਵਜੋਂ ਸਤਿਕਾਰਿਆ ਗਿਆ, ਉਹ ਇੱਕ ਕਵੀ, ਸਮਾਜ ਸੁਧਾਰਕ ਅਤੇ ਅਧਿਆਤਮਿਕ ਹਸਤੀ ਸੀ। ਗੁਰੂ ਰਵਿਦਾਸ ਜੀ ਨੇ ਗੁਰੂ ਨਾਨਕ ਦੇਵ ਜੀ ਦੇ ਨਾਲ ਮਿਲਕੇ ਗੁਰਦੁਆਰਾ ਸਾਹਿਬ ਦੀ ਸਥਪਨਾ ਕੀਤਾ ਸੀ । ਰਵਿਦਾਸ ਜੀ ਦੇ ਜੀਵਨ ਦੇ ਵੇਰਵੇ ਅਨਿਸ਼ਚਿਤ ਅਤੇ ਵਿਵਾਦਪੂਰਨ ਹਨ। ਵਿਦਵਾਨ ਮੰਨਦੇ ਹਨ ਕਿ ਉਹ 1433 ਈਸਵੀ ਵਿੱਚ ਪੈਦਾ ਹੋਏ ਸੀ। ਉਹਨਾਂ ਨੇ ਜਾਤ ਅਤੇ ਲਿੰਗ ਦੀਆਂ ਸਮਾਜਿਕ ਵੰਡਾਂ ਨੂੰ ਦੂਰ ਕਰਨ ਦਾ ਉਪਦੇਸ਼ ਦਿੱਤਾ, ਅਤੇ ਵਿਅਕਤੀਗਤ ਅਧਿਆਤਮਿਕ ਆਜ਼ਾਦੀ ਦੀ ਪ੍ਰਾਪਤੀ ਵਿੱਚ ਏਕਤਾ ਨੂੰ ਅੱਗੇ ਵਧਾਇਆ। ਗੁਰੂ ਗ੍ਰੰਥ ਸਾਹਿਬ ਵਜੋਂ ਜਾਣੇ ਜਾਂਦੇ ਸਿੱਖ ਗ੍ਰੰਥਾਂ ਵਿੱਚ ਰਵਿਦਾਸ ਜੀ ਦੀ ਭਗਤੀ ਵਾਲੀ ਬਾਣੀ ਸ਼ਾਮਲ ਕੀਤੀ ਗਈ ਸੀ।[2][3] ਹਿੰਦੂ ਧਰਮ ਦੇ ਅੰਦਰ ਦਾਦੂ ਪੰਥੀ ਪਰੰਪਰਾ ਦੇ ਪੰਚ ਵਾਣੀ ਪਾਠ ਵਿੱਚ ਰਵਿਦਾਸ ਦੀਆਂ ਬਹੁਤ ਸਾਰੀਆਂ ਕਵਿਤਾਵਾਂ ਵੀ ਸ਼ਾਮਲ ਹਨ।[1] ਉਹ ਰਵਿਦਾਸੀਆ ਧਾਰਮਿਕ ਲਹਿਰ ਦੀ ਕੇਂਦਰੀ ਹਸਤੀ ਵੀ ਹਨ। ਜ਼ਿੰਦਗੀਸਤਿਗੁਰੂ ਰਵਿਦਾਸ ਜੀ ਦੀ ਜ਼ਿੰਦਗੀ ਬਾਰੇ ਬਾਹਲ਼ਾ ਪਤਾ ਨਹੀਂ ਮਿਲਦਾ। ਫ਼ਾਜ਼ਲ ਮੰਨਦੇ ਹਨ ਕਿ ਇਹਨਾਂ ਦਾ ਜਨਮ ਬਨਾਰਸ ਨੇੜੇ ਸੀਰ ਗੋਵਰਧਨਪੁਰ ਵਿਖੇ ਅੰ. 1377 ਵਿੱਚ ਹੋਇਆ।[4] ਸਤਿਗੁਰੂ ਰਵਿਦਾਸ ਜੀ ਦੇ ਪਿਤਾ ਸ਼੍ਰੀਮਾਨ ਸੰਤੋਖ ਦਾਸ ਜੀ ਅਤੇ ਮਾਤਾ ਸ਼੍ਰੀਮਤੀ ਕਲਸਾਂ ਦੇਵੀ ਜੀ ਸਨ।[5] ਉਹਨਾਂ ਦਾ ਵਿਆਹ 12 ਸਾਲ ਦੀ ਉਮਰ ਵਿੱਚ ਪਿੰਡ ਮਿਰਜ਼ਾਪੁਰ ਦੀ ਮਾਤਾ ਲੋਨਾ ਦੇਵੀ ਜੀ ਨਾਲ਼ ਹੋਇਆ। ਆਪ ਦੇ ਘਰ ਇੱਕ ਪੁੱਤਰ ਨੇ ਜਨਮ ਲਿਆ ਜਿਸ ਦਾ ਨਾਂ ਵਿਜੇ ਦਾਸ ਰੱਖਿਆ। ਸਤਿਗੁਰੂ ਰਵਿਦਾਸ ਜੀ ਮਹਾਰਾਜ ਚਮਾਰ ਵਜੋਂ ਸ਼ਨਾਖ਼ਤ ਕਰਦੇ ਸਨ ਅਤੇ ਪੇਸ਼ਾਵਰ ਜਾਨਵਰਾਂ ਦੇ ਚੰਮ ਦਾ ਕੰਮ ਕਰਦੇ ਸੀ।[2] ਹਿੰਦੂ ਵਰਣ ਮਤਾਬਕ ਚਮਾਰ ਕਮਜ਼ਾਤ ਬਰਾਦਰੀ ਹੈ ਇਸ ਸਿਸਟਮ ਦੇ ਅਸਰ ਕਾਰਨ ਸਤਿਗੁਰੂ ਰਵਿਦਾਸ ਜੀ ਮਹਾਰਾਜ ਨੂੰ ਵਿਦਿਆਲੇ ਜਾਕੇ ਇਲਮ ਹਾਸਲ ਕਰਨ ਦਾ ਹੱਕ ਨਹੀਂ ਸੀ। ਫ਼ਲਸਫ਼ਾਚਮਾਰ ਬਰਾਦਰੀ ਨਾਲ਼ ਤਾਲਕ ਹੋਣ ਕਾਰਨ ਬਨਾਰਸ ਵਿੱਚ ਮਜ਼ਲੂਮਾਂ ਲਈ ਆਵਾਜ਼ ਬੁਲੰਦ ਕਰਨ ਕਰਕੇ ਸਤਿਗੁਰੂ ਰਵਿਦਾਸ ਜੀ ਨਾਲ਼ ਬਦਸਲੂਕੀ ਕੀਤੀ ਗਈ। ਸਾਂਝੀਵਾਲਤਾ ਦਾ ਸੁਨੇਹਾ ਦਿੰਦਿਆਂ ਇਹ ਉਸ ਸਮੇ ਦੀ ਲੁਕਾਈ ਵਿੱਚ ਮੌਜੂਦ ਊਚ ਨੀਚ, ਛੂਤ ਛਾਤ ਅਤੇ ਪਖੰਡ ਦੇ ਸਖ਼ਤ ਖ਼ਿਲਾਫ਼ ਬੋਲੇ। ਦੱਖਣੀ ਏਸ਼ੀਆ ਦੁਆਲ਼ੇ ਦੂਰ ਦੁਰਾਡੇ ਸਫ਼ਰ ਕਰ ਸਤਿਗੁਰੂ ਰਵਿਦਾਸ ਜੀ ਨੇ ਰੱਬੀ ਸਖ਼ਸ਼ੀਅਤਾਂ ਨਾਲ਼ ਮੁਲਾਕਾਤਾਂ ਕਰਨ ਦੇ ਨਾਲ਼ ਰੱਬ ਦੀ ਸਿਫ਼ਤ ਬੰਦਗੀ ਦੇ ਵਾਕ ਰੱਚ ਇਲਾਹੀ ਸੁਨੇਹਾ ਦਿੱਤਾ। ਰਾਜਾ ਪੀਪਾ, ਰਾਣੀ ਮੀਰਾ ਬਾਈ, ਰਾਣੀ ਝਾਂਲ਼ਾ ਬਾਈ ਅਤੇ ਕਈ ਹੋਰ ਇਹਨਾਂ ਦੇ ਮੁਰੀਦ ਸਨ।
ਲਿਖਤਕਾਫ਼ੀ ਫ਼ਾਜ਼ਲ ਮੰਨਦੇ ਹਨ ਕਿ ਗੁਰੂ ਨਾਨਕ ਦੇਵ ਜੀ ਅਤੇ ਸਤਿਗੁਰੂ ਰਵਿਦਾਸ ਜੀ ਦੀ ਮੁਲਾਕਾਤ ਹੋਈ ਹੈ ਪਰ ਅਸਲ ਜਗ੍ਹਾ ਅਤੇ ਅਰਸੇ ਬਾਰੇ ਤਕਰਾਰ ਹੈ।[2] ਗੁਰੂ ਗ੍ਰੰਥ ਸਾਹਿਬ ਵਿੱਚ ਸਤਿਗੁਰੂ ਰਵਿਦਾਸ ਜੀ ਦੇ 41 ਵਾਕ 16 ਰਾਗਾਂ ਵਿੱਚ ਦਰਜ ਹਨ। ਇਸ ਤੋਂ ਇਲਾਵਾ “ਰੈਦਾਸ ਜੀ ਕੀ ਬਾਣੀ" ਨਾਮ ਦੀ ਇੱਕ ਹੱਥ ਲਿਖਤ ਕਿਤਾਬ ਨਾਗਰੀ ਪ੍ਰਚਾਰਿਣੀ ਸਭਾ ਕੋਲ ਮੌਜੂਦ ਹੈ। ਭਾਸ਼ਾ ਵਿਭਾਗ ਪੰਜਾਬ ਨੇ ਵੀ ਇਹਨਾਂ ਦੀਆਂ ਰਚਨਾਵਾਂ ਨੂੰ "ਬਾਣੀ ਸਤਿਗੁਰੂ ਰਵਿਦਾਸ ਜੀ" ਸਿਰਲੇਖ ਅਧੀਨ 1984 ਵਿੱਚ ਪਬਲਿਸ਼ ਕੀਤਾ। ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਸਤਿਗੁਰੂ ਰਵਿਦਾਸ ਜੀ ਦੇ ਚਾਲ਼ੀ ਸ਼ਬਦ ਅਤੇ ਇੱਕ ਸਲੋਕ ਨੂੰ ਕਾਬਲੇ ਇਤਬਾਰ ਦਾ ਖ਼ਿਤਾਬ ਹਾਸਲ ਹੈ। ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਸਤਿਗੁਰੂ ਰਵਿਦਾਸ ਜੀ ਬਾਣੀ ਦੇ ਸਫ਼ੇ ਹਨ:
ਸਫ਼ਰਸਤਿਗੁਰੂ ਰਵਿਦਾਸ ਜੀ ਨੇ ਦੱਖਣੀ ਏਸ਼ੀਆ ਦੁਆਲ਼ੇ ਛੇ ਸਫ਼ਰ ਕੀਤੇ।
ਰੁਖ਼ਸਤਸਤਿਗੁਰੂ ਰਵਿਦਾਸ ਜੀ 1528 ਈ.ਨੂੰ ਬਨਾਰਸ ਵਿਖੇ ਤਕ਼ਰੀਬਨ 151 ਸਾਲ ਦੀ ਉਮਰੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋ ਗਏ। ਰੁਖ਼ਸਤ ਹੋਣ ਤੋਂ ਬਾਅਦ, ਇਹਨਾਂ ਦੇ ਜਿਸਮ ਨੂੰ ਰਾਜਾ ਹਰਦੇਵ ਸਿੰਘ ਨਾਗਰ ਦੇ ਬਾਗ ਵਿਖੇ ਚਿਖਾ ਵਿੱਚ ਜਲਾ ਦਿੱਤਾ ਗਿਆ। ਇਹ ਵੀ ਦੇਖੋਹਵਾਲੇ
ਬਾਹਰੀ ਲਿੰਕਹਵਾਲੇ
|
Portal di Ensiklopedia Dunia