ਭਾਰਤੀ ਕਿਸਾਨ ਯੂੁਨੀਅਨ (ਏਕਤਾ) - ਡਕੌਂਦਾ[1]ਬਲਕਾਰ ਸਿੰਘ ਡਕੌਂਦਾ ਦੀ ਅਗਵਾਈ ਵਿੱਚ ਕੁਝ ਕਿਸਾਨਾਂ ਨੇ ਭਾਰਤੀ ਕਿਸਾਨ ਯੁੂਨੀਅਨ ਸਿੱਧੁੂਪੁਰ ਨੂੰ ਛੱਡ ਕੇ 2007 ਵਿੱਚ ਭਾਰਤੀ ਕਿਸਾਨ ਯੁੂਨੀਅਨ ਏਕਤਾ (ਪੰਜਾਬ) ਜਥੇਬੰਦੀ ਬਣਾਈ। ਬਲਕਾਰ ਸਿੰਘ ਡਕੌਂਦਾ (ਪਟਿਆਲਾ) ਇਸ ਦੇ ਬਾਨੀ ਪ੍ਰਧਾਨ ਬਣੇ। ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਬੂਟਾ ਸਿੰਘ ਬੁਰਜ ਗਿੱਲ (ਬਠਿੰਡਾ) ਨੂੰ ਜਥੇਬੰਦੀ ਦਾ ਪ੍ਰਧਾਨ ਚੁਣਿਆ ਗਿਆ। ਜਥੇਬੰਦੀ ਦਾ ਨਾਂ ਬਦਲ ਕੇ ਮਰਹੂਮ ਬਲਕਾਰ ਸਿੰਘ ਡਕੌਂਦਾ ਦੇ ਨਾਂ ਤੇ ਭਾਰਤੀ ਕਿਸਾਨ ਯੁੂਨੀਅਨ ਏਕਤਾ ਪੰਜਾਬ (ਡਕੌਂਦਾ) ਰੱਖ ਦਿੱਤਾ ਗਿਆ।ਹੁਣ ਬੀਕੇਯੂ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਹਨ।[2]ਇਸ ਜਥੇਬੰਦੀ ਦੀ ਲੀਡਰਸ਼ਿੱਪ ਛੋਟੀ ਕਿਸਾਨੀ ਵਿੱਚੋਂ ਹੋਣ ਕਰਕੇ ਕਿਸਾਨਾਂ ਦੀਆਂ ਮੁਸ਼ਕਿਲਾਂ ਬਾਰੇ ਜ਼ਿਆਦਾ ਤਜਰਬਾ ਰਖਦੀ ਹੈ। ਜਥੇਬੰਦੀ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ। ਇਸ ਵਿੱਚ ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀ ਸ਼ੇਰ ਦਾ ਨਾਂ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਹੋਇਆ ਹੈ, ਜੋ ਇੱਕ ਗ਼ਰੀਬ ਕਿਸਾਨ ਦੀ ਜ਼ਮੀਨ ਨੂੰ ਕੁਰਕ ਹੋਣ ਤੋਂ ਬਚਾਉਣ ਲਈ ਆੜ੍ਹਤੀਆਂ ਦੇ ਗੁੰਡਿਆਂ ਨਾਲ ਲੋਹਾ ਲੈਂਦਿਆਂ ਪਿੰਡ ਬੀਰੋਕੇ ਖੁਰਦ (ਮਾਨਸਾ) ਵਿਚ ਸ਼ਹੀਦ ਹੋ ਗਿਆ ਸੀ। ਉਸ ਨੂੰ ਜਥੇਬੰਦੀ ਵੱਲੋਂ ਕੁਰਕੀਆਂ ਨਿਲਾਮੀਆਂ ਖ਼ਿਲਾਫ਼ ਵਿੱਢੇ ਸੰਘਰਸ਼ ਅਤੇ ਜ਼ਮੀਨੀ ਘੋਲ ਦਾ ਪਹਿਲਾ ਸ਼ਹੀਦ ਐਲਾਨਿਆ ਗਿਆ ਹੈ।ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਉਪਰ ਹੁਣ ਤੱਕ 50 ਦੇ ਕਰੀਬ ਮੁਕੱਦਮੇ ਦਰਜ ਹੋ ਚੁੱਕੇ ਹਨ, ਪੁਲੀਸ ਤਸ਼ੱਦਦ ਝੱਲਣਾ ਪਿਆ ਹੈ ਤੇ ਉਹ ਕਈ ਵਾਰ ਜੇਲ੍ਹ ਯਾਤਰਾ ਕਰ ਚੁੱਕੇ ਹਨ। ਜਥੇਬੰਦੀ ਦੀਆਂ ਮੰਗਾਂ
ਹਵਾਲੇ
|
Portal di Ensiklopedia Dunia