ਭਾਰਤ ਦਾ ਚੋਣ ਕਮਿਸ਼ਨ
ਭਾਰਤੀ ਚੋਣ ਕਮਿਸ਼ਨ (ਅੰਗਰੇਜ਼ੀ: Election Commission of India, ਹਿੰਦੀ: भारत निर्वाचन आयोग) ਇੱਕ ਖੁਦਮੁਖਤਿਆਰ ਅਤੇ ਸੰਵਿਧਾਨਿਕ ਤੌਰ 'ਤੇ ਸਥਾਪਿਤ ਸੰਘੀ ਅਥਾਰਿਟੀ ਹੈ ਜਿਸਦਾ ਗਠਨ ਭਾਰਤ ਵਿੱਚ ਆਜ਼ਾਦ ਅਤੇ ਨਿਰਪੱਖ ਤੌਰ 'ਤੇ ਭਾਰਤ ਦੇ ਵੱਖ-ਵੱਖ ਪ੍ਰਤੀਨਿਧੀ ਅਦਾਰਿਆਂ ਵਿੱਚ ਪ੍ਰਤੀਨਿਧੀ ਚੁਣਨ ਲਈ ਕੀਤਾ ਗਿਆ ਸੀ। ਭਾਰਤੀ ਚੋਣ ਕਮਿਸ਼ਨ ਦੀ ਸਥਾਪਨਾ 25 ਜਨਵਰੀ 1950 ਨੂੰ ਕੀਤੀ ਗਈ ਸੀ। ਇਹ ਸੰਵਿਧਾਨ ਦੇ ਅਧੀਨ ਕੰਮ ਕਰਦਾ ਹੈ। ਭਾਰਤ ਦੇ ਸੁਪਰੀਮ ਕੋਰਟ ਅਨੁਸਾਰ ਜਦੋਂ ਕਿਸੇ ਸਥਿਤੀ ਵਿੱਚ ਭਾਰਤੀ ਕਾਨੂੰਨ ਸ਼ਾਂਤ ਹੁੰਦਾ ਹੈ ਤਾਂ ਸੰਵਿਧਾਨ ਅਧੀਨ ਚੋਣ ਕਮਿਸ਼ਨ ਆਪਣੇ ਵਾਜਬ ਫੈਸਲੇ ਲੈ ਸਕਦਾ ਹੈ। ਢਾਂਚਾ1950ਈਃ ਵਿੱਚ ਜਦੋਂ ਪਹਿਲੀ ਵਾਰ ਚੋਣ ਕਮਿਸ਼ਨ ਬਣਾਇਆ ਗਿਆ ਤਾਂ ਇਸ ਵਿੱਚ ਸਿਰਫ ਇੱਕ ਮੁੱਖ ਚੋਣ ਕਮਿਸ਼ਨਰ ਹੀ ਸੀ। 16 ਅਕਤੂਬਰ 1989 ਨੂੰ ਉਸਦੇ ਨਾਲ ਦੋ ਹੋਰ ਕਮਿਸ਼ਨਰ ਨਿਯੁਕਤ ਕੀਤੇ ਗਏ, ਪਰ ਇਹ ਬਿਲਕੁਲ ਥੋੜੇ ਸਮੇਂ ਲਈ ਸਨ। ਇਹਨਾਂ ਨੂੰ 1 ਜਨਵਰੀ 1990 ਵਿੱਚ ਹਟਾ ਦਿੱਤਾ ਗਿਆ। ਚੋਣ ਕਮਿਸ਼ਨਰ ਸੁਧਾਰ ਐਕਟ,1993 ਨੇ ਇਸਨੂੰ ਇੱਕ ਬਹੁ-ਮੈਂਬਰ ਇਕਾਈ ਬਣਾ ਦਿੱਤਾ। ਉਸ ਸਮੇਂ ਤੋਂ ਹੀ ਤਿੰਨ ਮੈਂਬਰੀ ਕਮਿਸ਼ਨ ਬਣਾਇਆ ਗਿਆ ਹੈ। ਇਹ ਆਪਣਾ ਫੈਸਲਾ ਬਹੁਮਤ ਨਾਲ ਲੈਂਦੇ ਹਨ। ਇਹ ਵੀ ਦੇਖੋਹਵਾਲੇ
ਬਾਹਰੀ ਕੜੀਆਂ
|
Portal di Ensiklopedia Dunia