ਮਨੁੱਖੀ ਅਧਿਕਾਰ ਦਿਵਸ
ਮਨੁੱਖੀ ਅਧਿਕਾਰ ਦਿਵਸ ਹਰ ਸਾਲ 10 ਦਸੰਬਰ ਨੂੰ ਪੂਰੀ ਦੁਨੀਆ ਵਿੱਚ ਮਨਾਇਆ ਜਾਂਦਾ ਹੈ ਕਿਉਂਕਿ 10 ਦਸੰਬਰ 1948 ਨੂੰ ਮਨੁੱਖੀ ਅਧਿਕਾਰਾਂ ਦੇ ਆਲਮੀ ਐਲਾਨਨਾਮੇ (ਯੂਨੀਵਰਸਲ ਡਿਕਲੇਰੇਸ਼ਨ ਆਫ ਹਿਊਮਨ ਰਾਈਟਸ) ਨੂੰ ਸੰਯੁਕਤ ਰਾਸ਼ਟਰ ਸੰਘ ਦੇ 58 ਮੈਂਬਰ ਦੇਸ਼ਾਂ ਨੇ ਸਿਧਾਂਤਕ ਰੂਪ ਵਿੱਚ ਅਪਣਾਇਆ ਸੀ। ਅਸਲ ਵਿੱਚ ਐਲਾਨਨਾਮੇ ਦਾ ਮੁੱਢ ਸੰਯੁਕਤ ਰਾਸ਼ਟਰ ਸੰਘ ਦੀ ਸਥਾਪਨਾ (1945) ਸਮੇਂ ਹੀ ਬੰਨ੍ਹਿਆ ਜਾ ਚੁੱਕਾ ਸੀ। ਦੂਜੀ ਵੱਡੀ ਜੰਗ (1939 ਤੋਂ 1945) ਵਿੱਚ ਲੱਖਾਂ ਦੀ ਗਿਣਤੀ ਵਿੱਚ ਅਣਿਆਈਆਂ ਮੌਤਾਂ ਹੋਈਆਂ ਸਨ। ਜਰਮਨ ਦੇ ਤਾਨਾਸ਼ਾਹ ਅਡੋਲਫ ਹਿਟਲਰ ਨੇ ਲੱਖਾਂ ਹੀ ਲੋਕਾਂ ਨੂੰ ਅਣਮਨੁੱਖੀ ਤਸੀਹੇ ਦੇ ਕੇ ਉਹਨਾਂ ਨੂੰ ਜਿਉਣ ਦੇ ਅਧਿਕਾਰ ਤੋਂ ਵਾਂਝੇ ਕਰ ਦਿੱਤਾ ਸੀ। ਯਹੂਦੀਆਂ ਦੀ ਵੱਡੀ ਪੱਧਰ ’ਤੇ ਨਸਲਕੁਸ਼ੀ ਹੋਈ ਸੀ। ਜੰਗ ਤੋਂ ਬਾਅਦ ਆਜ਼ਾਦੀ, ਇਨਸਾਫ਼ ਅਤੇ ਸ਼ਾਂਤੀ ਸਥਾਪਤ ਕਰਨ ਲਈ ਹੀ ਸੰਯੁਕਤ ਰਾਸ਼ਟਰ ਸੰਘ ਕਾਇਮ ਕੀਤਾ ਗਿਆ ਸੀ।[1][2] ਮਨੁੱਖੀ ਅਧਿਕਾਰਾਂ ਦੇ ਐਲਾਨਨਾਮੇ ਦੀਆਂ ਕੁੱਲ 30 ਧਾਰਾਵਾਂ ਹਨ ਜੋ ਅੰਤਰਰਾਸ਼ਟਰੀ ਮਨੁੱਖੀ ਅਧਿਕਾਰਾਂ ਦੇ ਕਾਨੂੰਨ ਦਾ ਅਹਿਮ ਅੰਗ ਹਨ। ਬਾਹਰੀ ਲਿੰਕ
ਹਵਾਲੇ
ਬਾਹਰੀ ਲਿੰਕ |
Portal di Ensiklopedia Dunia