ਰਵਨੀਤ ਸਿੰਘ ਬਿੱਟੂ
ਰਵਨੀਤ ਸਿੰਘ ਭਾਰਤੀ ਰਾਸ਼ਟਰੀ ਕਾਂਗਰਸ ਨਾਲ ਸਬੰਧਤ ਇੱਕ ਭਾਰਤੀ ਸਿਆਸਤਦਾਨ ਰਿਹਾ ਹੈ। ਮਾਰਚ 2024 ਵਿਚ ਉਹ ਕਾਂਗਰਸ ਨੂੰ ਛੱਡਕੇ ਭਾਜਪਾ ਵਿਚ ਸ਼ਾਮਲ ਹੋ ਗਏ। ਉਸ ਨੇ ਲੁਧਿਆਣਾ ਸੰਸਦੀ ਹਲਕੇ ਤੋਂ ਸੰਸਦ ਮੈਂਬਰ ਲਈ ਜਿੱਤ ਹਾਸਲ ਕੀਤੀ। ਇਸ ਤੋਂ ਪਹਿਲਾਂ ਉਹ ਪੰਜਾਬ ਦੇ ਅਨੰਦਪੁਰ ਸਾਹਿਬ (ਲੋਕ ਸਭਾ ਚੋਣ-ਹਲਕਾ) ਦੀ ਨੁਮਾਇੰਦਗੀ ਕਰਦਾ ਸੀ। ਉਹ ਭਾਰਤ ਦੀਆਂ ਆਮ ਚੋਣਾਂ 2009 ਦੀਆਂ ਆਮ ਚੋਣ ਵਿੱਚ ਚੁਣਿਆ ਗਿਆ ਸੀ। ਉਹ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦਾ ਪੋਤਰਾ ਹੈ। ਉਸ ਨੂੰ ਰਾਹੁਲ ਗਾਂਧੀ ਦੇ ਨੌਜਵਾਨ ਬ੍ਰਿਗੇਡ ਦਾ ਇੱਕ ਅੰਗ ਮੰਨਿਆ ਜਾਂਦਾ ਰਿਹਾ ਹੈ। ਉਹ ਪੰਜਾਬ ਯੂਥ ਕਾਂਗਰਸ ਦਾ ਪਹਿਲਾ ਚੁਣਿਆ ਗਿਆ ਪਰਧਾਨ (2008) ਵੀ ਰਿਹਾ ਹੈ। ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੀ ਬਿਹਤਰੀ ਲਈ ਇੱਕ ਬਹੁਤ ਕੰਮ ਕਰ ਰਿਹਾ ਹੈ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਖਿਲਾਫ ਉਸ ਦਾ ਕੰਮ ਜਾਰੀ ਹੈ।[1]-ਉਹ ਭਾਰਤ ਦੀਆਂ ਆਮ ਚੋਣਾਂ 2014 ਵਿੱਚ ਹਲਕਾ ਲੁਧਿਆਣਾ ਤੋਂ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਵਜੋਂ 300459 ਵੋਟਾਂ ਲੈ ਕੇ ਜੇਤੂ ਰਿਹਾ। ਉਸ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਵਿੰਦਰ ਸਿੰਘ ਫੂਲਕਾ ਨੂੰ 19709 ਵੋਟਾਂ ਦੇ ਫਰਕ ਨਾਲ ਹਰਾਇਆ ਸੀ। ਹਵਾਲੇ
|
Portal di Ensiklopedia Dunia