ਵਿਸ਼ਵ ਸਿਹਤ ਦਿਵਸ![]() ![]() ਵਿਸ਼ਵ ਸਿਹਤ ਦਿਵਸ ਹਰ ਸਾਲ 7 ਅਪਰੈਲ ਨੂੰ ਸਾਰੀ ਦੁਨੀਆ ਵਿੱਚ ਮਨਾਇਆ ਜਾਂਦਾ ਹੈ। ਵਿਸ਼ਵ ਸਿਹਤ ਸੰਗਠਨ ਨੇ 1948 ਪਹਿਲੀ ਵਿਸ਼ਵ ਸਿਹਤ ਸਭਾ ਦੀ ਮੀਟਿੰਗ ਬੁਲਾਈ ਅਤੇ ਇਹ ਨਿਰਣਾ ਲਿਆ ਗਿਆ ਕਿ ਹਰ ਸਾਲ ਇਹ ਦਿਨ ਮਨਾਇਆ ਜਾਵੇਗਾ ਅਤੇ ਵਿਸਵ ਦੇ ਲੋਕਾਂ ਦੀ ਸਿਹਤ ਸੰਬੰਧੀ ਸੈਮੀਨਾਰ, ਗੋਸ਼ਟੀਆ, ਨਾਟਕ, ਨੁਕੜ ਨਾਟਕ ਕਰਵਾ ਕਿ ਲੋਕਾਂ ਨੂੰ ਸਿਹਤ ਸੰਬੰਧੀ ਜਾਗਰੂਕ ਕੀਤਾ ਜਾਵੇਗਾ।[1] ਇਸ ਦਾ ਇਹ ਮਾਟੋ ਰਿਹਾ ਹੈ ਕਿ ਤੰਦਰੁਸਤੀ ਜੀਵਨ ਵਿੱਚ ਸਾਰੀਆਂ ਖੁਸ਼ੀਆਂ ਦਾ ਆਧਾਰ ਹੈ, ਇਸ ਲਈ ਹਰੇਕ ਮਨੁੱਖ ਨੂੰ ਚੰਗੇ ਖਾਣ-ਪੀਣ, ਸਾਫ-ਸਫਾਈ ਅਤੇ ਕਸਰਤ ਨਾਲ ਸਰੀਰ ਨੂੰ ਤੰਦਰੁਸਤ ਬਣਾਈ ਰੱਖਣ ਦੇ ਯਤਨ ਕਰਨੇ ਚਾਹੀਦੇ ਹਨ। ਹਰ ਸਾਲ ਲੋਕਾਂ ਨੂੰ ਚੰਗੀ ਸਿਹਤ, ਖਾਣ-ਪੀਣ ਦੇ ਚੰਗੇ ਅਸੂਲ ਅਤੇ ਬੀਮਾਰੀਆਂ ਤੋਂ ਬਚਾਓ ਲਈ ਵਰਤੀਆਂ ਜਾਣ ਵਾਲੀਆਂ ਸਾਵਾਧਾਨੀਆਂ ਬਾਰੇ ਜਾਣੂੰ ਕਰਵਾਇਆ। ਕਸ਼ਰਤ ਨਾਲ ਅਸੀਂ ਬਹੁਤ ਸਾਰੀਆਂ ਬਿਮਾਰੀਆ ਤੋਂ ਬਚ ਸਕਦੇ ਹਾਂ। ਜੰਕ ਫੂਡ ਤੋਂ ਦੂਰ ਰਹਿਣਾ ਚਾਹੀਦਾ ਹੈ। ਵਿਸ਼ਵ ਸਿਹਤ ਦਿਵਸ ਦਾ ਮੁਖ ਮਕਸਦ ਹੈ ਕਿ ਲੋਕਾਂ ਨੂੰ ਆਪਣੀ ਸਿਹਤ ਬਾਰੇ ਜਾਗਰੂਕ ਹੋਣ ਦੀ ਲੋੜ ਹੈ। ਸਾਨੂੰ ਸਿਹਤ ਉੱਪਰ ਮਾੜਾ ਪ੍ਰਭਾਵ ਪਾਉਣ ਵਾਲੀਆਂ ਖਾਣ-ਪੀਣ ਵਾਲੀਆਂ ਚੀਜ਼ਾਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਦੇਸ਼
ਹਵਾਲੇ
|
Portal di Ensiklopedia Dunia