ਸੁਰਜੀਤ ਪਾਤਰ
ਸੁਰਜੀਤ ਪਾਤਰ (ਜਨਮ ਨਾਮ: ਸੁਰਜੀਤ ਹੁੰਜਣ) (14 ਜਨਵਰੀ 1945 – 11 ਮਈ 2024)[1] ਪੰਜਾਬੀ ਲੇਖਕ ਅਤੇ ਕਵੀ ਸਨ।[2] ਇਨ੍ਹਾਂ ਦੀਆਂ ਕਵਿਤਾਵਾਂ ਨੇ ਪੰਜਾਬ ਦੇ ਲੋਕਾਂ ਵਿੱਚ ਬਹੁਤ ਪ੍ਰਸਿੱਧੀ ਪ੍ਰਾਪਤ ਕੀਤੀ ਹੈ ਅਤੇ ਆਲੋਚਕਾਂ ਦੁਆਰਾ ਇਨ੍ਹਾਂ ਨੂੰ ਉੱਚ ਪ੍ਰਸ਼ੰਸਾ ਪ੍ਰਾਪਤ ਹੋਈ ਹੈ।[3] ਜੀਵਨਉਨ੍ਹਾਂ ਦਾ ਜਨਮ ਸੰਨ 1945 ਨੂੰ ਪੰਜਾਬ ਵਿੱਚ ਜਲੰਧਰ ਜਿਲ੍ਹੇ ਦੇ ਪਿੰਡ ਪੱਤੜ ਕਲਾਂ ਵਿਖੇ ਹੋਇਆ। ਉਨ੍ਹਾਂ ਦੇ ਮਾਤਾ ਦਾ ਨਾਂ ਗੁਰਬਖਸ਼ ਕੌਰ ਅਤੇ ਪਿਤਾ ਦਾ ਨਾਂ ਸ. ਹਰਭਜਨ ਸਿੰਘ ਸੀ। ਪਾਤਰ ਨੇ ਆਪਣੇ ਪਿੰਡ ਦੇ ਸਕੂਲ ਤੋਂ ਹੀ ਪ੍ਰਾਇਮਰੀ ਦੀ ਸਿੱਖਿਆ ਲਈ ਅਤੇ ਖਾਲਸਾ ਹਾਈ ਸਕੂਲ ਖਹਿਰਾ ਮਝਾ ਤੋਂ ਦਸਵੀਂ ਪਾਸ ਕੀਤੀ। ਰਣਧੀਰ ਗੌਰਮਿੰਟ ਕਾਲਜ ਕਪੂਰਥਲਾ ਤੋਂ ਬੀ.ਏ ਕਰਕੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਪੰਜਾਬੀ ਦੀ ਐਮ.ਏ. ਅਤੇ ਗੁਰੂ ਨਾਨਕ ਦੇਵ ਯੂਨੀਵਰਿਸਟੀ, ਅੰਮ੍ਰਿਤਸਰ ਤੋਂ ਪੀ.ਐਚ.ਡੀ ਕੀਤੀ। ਜਿਸਦਾ ਵਿਸ਼ਾ "ਗੁਰੂ ਨਾਨਕ ਬਾਣੀ ਵਿੱਚ ਲੋਕਧਾਰਾ ਦਾ ਰੂਪਾਂਤਰਣ" ਸੀ। ਆਪਣੇ ਅਧਿਆਪਕ ਅਤੇ ਉੱਘੇ ਨਾਟਕਕਾਰ ਸੁਰਜੀਤ ਸਿੰਘ ਸੇਠੀ ਦੇ ਕਹਿਣ 'ਤੇ ਹੀ ਉਹਨਾਂ ਨੇ ਆਪਣੇ ਪਿੰਡ ਦੇ ਨਾਮ ਤੋਂ ਹੀ ਆਪਣਾ ਤਖੱਲਸ 'ਪਾਤਰ' ਰੱਖ ਲਿਆ, ਜਦੋਂ ਕਿ ਉਹ ਪਹਿਲਾਂ ਆਪਣੇ ਨਾਂ ਸੁਰਜੀਤ ਦੇ ਨਾਲ ਪੱਤੜ ਸ਼ਬਦ ਦੀ ਹੀ ਵਰਤੋਂ ਕਰਦੇ ਸਨ। ਉਹ ਪੰਜਾਬ ਕਲਾ ਪ੍ਰੀਸ਼ਦ, ਚੰਡੀਗੜ੍ਹ ਦੇ ਪ੍ਰਧਾਨ ਸਨ।[4] ਉਹ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਪ੍ਰਧਾਨ ਦਾ ਅਹੁਦਾ ਵੀ ਸੰਭਾਲ ਚੁੱਕੇ ਸਨ। ਉਨ੍ਹਾਂ ਨੂੰ 2012 ਵਿੱਚ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ।[5] 11 ਮਈ 2024 ਨੂੰ ਦਿਲ ਦਾ ਦੌਰਾ ਪੈਣ ਕਾਰਨ ਇਹਨਾਂ ਦੀ ਮੌਤ ਹੋਈ। ਕਿੱਤਾ1969 ਵਿੱਚ ਪਾਤਰ ਬਾਬਾ ਬੁੱਢਾ ਕਾਲਜ ਬੀੜ ਸਾਹਿਬ, ਅੰਮ੍ਰਿਤਸਰ ਵਿੱਚ ਲੈਕਚਰਾਰ ਲੱਗੇ। ਇਸ ਤੋਂ ਬਾਅਦ ਉਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿੱਚ ਅਧਿਆਪਕ ਵਜੋਂ ਨਿਯੁਕਤ ਹੋ ਗਏ ਅਤੇ ਇਥੋਂ ਹੀ ਪੰਜਾਬੀ ਦੇ ਪ੍ਰੋਫ਼ੈਸਰ ਦੇ ਤੌਰ 'ਤੇ ਸੇਵਾਮੁਕਤ ਹੋਏ। 2002 ਵਿਚ ਉਹ ਪੰਜਾਬੀ ਸਾਹਿਤ ਅਕਾਦਮੀ ਦੇ ਪ੍ਰਧਾਨ ਚੁਣੇ ਗਏ ਅਤੇ 2008 ਤੱਕ ਇਸ ਅਹੁਦੇ 'ਤੇ ਰਹਿੰਦਿਆਂ ਉਨ੍ਹਾਂ ਨੇ ਪੰਜਾਬੀ ਸਾਹਿਤ ਅਕਾਦਮੀ ਨੂੰ ਸਾਹਿਤਕ ਸਰਗਰਮੀਆਂ ਦਾ ਗੜ੍ਹ ਬਣਾ ਦਿੱਤਾ। 2013 ਵਿਚ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਪੰਜਾਬ ਸਾਹਿਤ ਅਕਾਦਮੀ, ਚੰਡੀਗੜ੍ਹ ਦਾ ਪ੍ਰਧਾਨ ਨਾਮਜ਼ਦ ਕੀਤਾ ਹੈ। 2013 ਵਿਚ ਉਨ੍ਹਾਂ ਨੂੰ ਗੁਰੂ ਗ੍ਰੰਥ ਸਾਹਿਬ ਵਰਲਡ ਸਿੱਖ ਯੂਨੀਵਰਸਿਟੀ, ਫ਼ਤਿਹਗੜ੍ਹ ਸਾਹਿਬ ਵਿਚ ਵਿਜ਼ਿਟਿੰਗ ਪ੍ਰੋਫ਼ੈਸਰ ਦੇ ਅਹੁਦੇ 'ਤੇ ਨਾਮਜ਼ਦ ਕੀਤਾ ਗਿਆ ਹੈ। ਪਾਤਰ ਪਿੰਡਾਂ ਵਿੱਚ ਪਲਿਆ ਤੇ ਪੇਂਡੂ ਵਿਦਿਆਲਿਆਂ ਤੋਂ ਵਿੱਦਿਆ ਪ੍ਰਾਪਤ ਕੀਤੀ। ਆਪਣੀਆਂ ਜੜ੍ਹਾਂ ਨੂੰ ਚੇਤੇ ਰੱਖਣ ਲਈ ਉਸ ਨੇ ਆਪਣੇ ਪਿੰਡ 'ਪਾਤੜ' ਨੂੰ ਆਪਣੇ ਨਾਂ ਨਾਲ ਜੋੜ ਲਿਆ, ਜਿਹੜਾ ਘਸ-ਘਸਾ ਕੇ 'ਪਾਤਰ' ਬਣ ਗਿਆ। ਸੁਰਜੀਤ ਪਾਤਰ ਲਾਤੀਨੀ ਅਮਰੀਕਾ ਦੇ ਕੋਲੰਬੀਆ ਵਿੱਚ ਪੈਂਦੇ ਮੈਦਿਯਨ ਸ਼ਹਿਰ ਵਿੱਚ ਇੱਕ ਕਵਿਤਾ ਉਤਸਵ ਵਿੱਚ ਸ਼ਿਰਕਤ ਕਰਨ ਗਏ ਸਨ। ਓਥੇ ਉਨ੍ਹਾਂ ਦੀ ਦਾੜ੍ਹੀ, ਪਗੜੀ ਦੇਖ ਕੇ ਇੱਕ ਸਪੇਨੀ ਬੱਚੇ ਨੇ ਉਸ ਨੂੰ ਜਾਦੂਗਰ ਸਮਝ ਲਿਆ ਸੀ। ਪੰਜਾਬੀ ਗਜ਼ਲ ਨੂੰ ਦੇਣਸੁਰਜੀਤ ਪਾਤਰ ਦੀ ਪ੍ਰਸਿੱਧੀ ਇੱਕ ਸਫਲ ਗਜ਼ਲਕਾਰ ਵਜੋਂ ਹੋਈ। 'ਹਵਾ ਵਿੱਚ ਲਿਖੇ ਹਰਫ਼' ਪੁਸਤਕ ਤੋਂ ਪਹਿਲਾਂ ਇਨ੍ਹਾਂ ਦੀਆਂ ਗਜ਼ਲਾਂ 'ਕੋਲਾਜ਼' ਕਿਤਾਬ ਵਿੱਚ ਪ੍ਰਕਾਸ਼ਿਤ ਹੋਈਆਂ। ਇਨ੍ਹਾਂ ਨੇ ਪੰਜਾਬੀ ਗ਼ਜ਼ਲ ਨੂੰ ਰਾਗਆਤਮਿਕਤਾ ਦੇ ਕੇ ਉਸ ਦਾ ਮਿਆਰ ਵਧਾਇਆ ਹੈ। ਗ਼ਜ਼ਲ ਦੇ ਹਰ ਸ਼ੇਅਰ ਦੀ ਤਪਸ਼, ਸ਼ਬਦਾਂ ਵਿਚਲੀ ਗਹਿਰਾਈ ਮੁਨੱਖੀ ਮਨ ਨੂੰ ਭਾਵਨਾਤਮਿਕ ਤੌਰ ਤੇ ਝੰਜੋੜਦੀ ਹੈ। ਉਨ੍ਹਾਂ ਦੀ ਗ਼ਜ਼ਲ ਦੇ ਸੂਖਮ ਭਾਵਾਂ ਵਾਲੇ ਸ਼ੇਅਰ, ਅੰਦਰੂਨੀ ਧਰਾਤਲ ਨੂੰ ਟੁੰਬਦੇ ਅਤੇ ਹਿਰਨੀ ਦੀ ਚਾਲ ਵਾਂਗੂ ਚੁੰਗੀਆਂ ਭਰਦੇ ਹਨ। ਸੁਰਜੀਤ ਪਾਤਰ ਨੇ ਸਮੇਂ ਦੀ ਚੇਤਨਾ ਨੂੰ ਮਾਨਵਵਾਦੀ, ਬੇਇਨਸਾਫੀ ਤੇ ਸਮਾਜਿਕ ਜਟਿਲ ਸਮੱਸਿਆਵਾਂ ਨੂੰ ਪਾਰਦਰਸ਼ੀ ਰੂਪ ਵਿਚ ਕਲਮਬੰਦ ਕੀਤਾ ਹੈ। ਸੁਰਜੀਤ ਪਾਤਰ ਯਥਾਰਥ ਦੇ ਪਸਾਰੇ ਨੂੰ ਵਿਰੋਧ ਵਿਚ ਸਮੇਟਦਾ ਹੈ ਅਤੇ ਪ੍ਰਮਾਣਿਕ ਅਨੁਭਵ ਦੇ ਕੇ ਗ਼ਜ਼ਲ ਦੀ ਪੂਰਤੀ ਕਰਦਾ ਹੈ। ਪੰਜਾਬੀ ਗ਼ਜ਼ਲ ਨੂੰ ਉਰਦੂ ਦੇ ਪ੍ਰਭਾਵ ਤੋਂ ਮੁਕਤ ਕਰਕੇ ਇਕ ਆਧੁਨਿਕ ਤੇ ਪੰਜਾਬੀ ਰੰਗ ਵਾਲੀ ਪਛਾਣ ਦਿਵਾਉਣ ਦਾ ਸਿਹਰਾ ਉਸਨੂੰ ਜਾਂਦਾ ਹੈ। ਜਿਵੇਂ ਕਿ, “ਕੁਛ ਕਿਹਾ ਤਾਂ ਹਨੇਰਾ ਜਰੇਗਾ ਕਿਵੇਂ, ਚੁੱਪ ਰਿਹਾ ਤਾਂ ਸ਼ਮਾਂਦਾਨ ਕੀ ਕਹਿਣਗੇ। ਗੀਤ ਦੀ ਮੌਤ ਇਸ ਰਾਤ ਜੇ ਹੋ ਗਈ, ਮੇਰਾ ਜੀਣਾ ਮੇਰੇ ਯਾਰ ਕਿੰਜ ਸਹਿਣਗੇ” ਜਾਂ ਫਿਰ “ਬਲਦਾ ਬਿਰਖ ਹਾਂ, ਖਤਮ ਹਾਂ, ਬਸ ਸ਼ਾਮ ਤੀਕ ਹਾਂ। ਫਿਰ ਵੀ ਕਿਸੇ ਬਹਾਰ ਦੀ ਕਰਦਾ ਉਡੀਕ ਹਾਂ"। “ਕੋਈ ਡਾਲੀਆਂ ‘ਚੋਂ ਲੰਘਿਆ ਹਵਾ ਬਣ ਕੇ, ਅਸੀਂ ਰਹਿ ਗਏ ਬਿਰਖ ਵਾਲੀ ਹਾ ਬਣ ਕੇ", “ਖੜਕ ਹੋਵੇ ਜੇ ਡਿੱਗੇ ਪੱਤਾ ਵੀ, ਐਸੀ ਚੁੱਪ ਹੈ ਤਾਂ ਬਿਰਖ ਅਰਜ਼ ਕਰੇ"। ਰਚਨਾਵਾਂਕਾਵਿ ਸੰਗ੍ਰਹਿ
ਅਨੁਵਾਦ
ਵਾਰਤਕ
(ਕਿਸਾਨੀ ਮੋਰਚੇ ਦੋਰਾਨ ਲਿਖੇ ਲੇਖ ਅਤੇ ਕਵਿਤਾਵਾਂ) ਸਨਮਾਨ
ਕਾਵਿ-ਨਮੂਨਾਕੋਈ ਡਾਲੀਆਂ ਚੋਂ ਲੰਘਿਆ ਹਵਾ ਬਣ ਕੇ ਅਗਲਾ- ਮੈਂ ਰਾਹਾਂ ਤੇ ਨਹੀਂ ਤੁਰਦਾ ਮੈਂ ਤੁਰਦਾ ਹਾਂ ਤਾਂ ਰਾਹ ਬਣਦੇ ਯੁਗਾਂ ਤੋਂ ਕਾਫਲੇ ਆਉਂਦੇ ਇਸੇ ਸੱਚ ਦੇ ਗਵਾਹ ਬਣਦੇ ਇਹ ਤਪਦੀ ਰੇਤ ਦੱਸਦੀ ਹੈ ਕਿ ਰਸਤਾ ਠੀਕ ਹੈ ਮੇਰਾ ਇਹ ਸੜਦੇ ਪੈਰ, ਠਰਦੇ ਦਿਲ, ਮੇਰੇ ਸੱਚ ਦੇ ਗਵਾਹ ਬਣਦੇ ਜੁ ਲੋ ਮੱਥੇ 'ਚੋਂ ਫੁੱਟਦੀ ਹੈ, ਉਹ ਅਸਲੀ ਤਾਜ ਹੁੰਦੀ ਹੈ ਤਵੀ ਦੇ ਤਖਤ 'ਤੇ ਬਹਿ ਕੇ ਹੀ ਸੱਚੇ ਪਾਤਸ਼ਾਹ ਬਣਦੇ ਇਹ ਪੰਡਤ ਰਾਗ ਦੇ ਤਾਂ ਪਿੱਛੋਂ ਸਦੀਆਂ ਬਾਅਦ ਆਉਂਦੇ ਨੇ ਮੇਰੇ ਹਉਕੇ ਹੀ ਪਹਿਲਾਂ ਤਾਂ ਮੇਰੀ ਵੰਝਲੀ ਦੇ ਸਾਹ ਬਣਦੇ ਅਸਾਨੂੰ ਰੀਤ ਤੋਂ ਵੱਧ ਕੇ ਕਿਸੇ ਦੀ ਪਰੀਤ ਪਿਆਰੀ ਹੈ ਤੂੰ ਲਿਖ ਲੇਖਾ ਤੇ ਲਿਖ ਜਿੰਨੇ ਵੀ ਨੇ ਸਾਡੇ ਗੁਨਾਹ ਬਣਦੇ ਰਾਂਝੇ ਨਾ ਵੀ ਹੁੰਦੇ ਤਾਂ ਵੀ ਨਾ ਬਣਦੇ ਅਸੀਂ ਕੈਦੋਂ ਅਸੀਂ ਜਾਂ ਨਾਥ ਹੁੰਦੇ ਜਾਂ ਅਸੀਂ ਲੁੱਡਣ ਮਲਾਹ ਬਣਦੇ ਉਦੋਂ ਤਕ ਤੂੰ ਹੈਂ ਸਾਡੀ ਹਿੱਕ ਦੇ ਵਿਚ ਮਹਿਫੂਜ਼ ਮਰ ਕੇ ਵੀ ਜਦੋਂ ਤਕ ਜਿਸਮ ਸਾਡੇ ਹੀ ਨਹੀਂ ਸੜ ਕੇ ਸੁਆਹ ਬਣਦੇ ਫ਼ਕੀਰਾਂ ਦੇ ਸੁਖਨ ਕੁਛ ਯਾਰ, ਕੁਛ ਤਾਰੀਖ ਦੇ ਮੰਜ਼ਰ ਜਦੋਂ ਮੈਂ ਜ਼ਖਮ ਖਾ ਲੈਨਾਂ ਮੇਰੀ ਖ਼ਾਤਰ ਪਨਾਹ ਬਣਦੇ ਮੈਂ ਇਕ ਗੱਲ ਜਾਣਦਾਂ ਕਿ ਹੈ ਕੋਈ ਸ਼ੈ ਇਸ ਵਜੂਦ ਅੰਦਰ ਉਹ ਜਿਹੜੀ ਲਿਸ਼ਕ ਉਠਦੀ ਹੈ ਜਦੋਂ ਸਭ ਰੁਖ ਸਿਆਹ ਬਣਦੇ ਕਦੀ ਦਰਿਆ ਇੱਕਲਾ ਤੈਹ ਨਹੀਂ ਕਰਦਾ ਦਿਸ਼ਾ ਆਪਣੀ ਜ਼ਮੀਂ ਦੀ ਢਾਲ, ਜਲ ਦਾ ਵੇਗ ਹੀ ਰਲ ਮਿਲ ਕੇ ਰਾਹ ਬਣਦੇ ਅਚਨਚੇਤੀ ਕਿਸੇ ਬਿੰਦੂ 'ਚੋਂ ਚਸ਼ਮਾ ਫੁੱਟ ਪੈਂਦਾ ਹੈ ਇਹ ਦਾਅਵੇਦਾਰ ਦਾਅਵੇਦਾਰ ਐਵੇਂ ਖਾਹਮਖਾਹ ਬਣਦੇ ਮੈਂ ਕੁਝ ਨਾਦਾਂ ਤੇ ਬਿੰਦਾਂ ਦਾ ਮਿਲਣ-ਬਿੰਦੂ ਹਾਂ ਮੈਂ ਕੀ ਹਾਂ ਜੇ ਮੈਂ ਆਖਾਂ ਕਿ ਮੈਂ ਕੁਝ ਹਾਂ ਕਥਨ ਮੇਰੇ ਗੁਨਾਹ ਬਣਦੇ ਇਹ ਤੁਰਦਾ ਕੌਣ ਹੈ ਮੈਂ ਕੌਣ ਹਾਂ ਤੇ ਕੌਣ ਪੁੱਛਦਾ ਹੈ ਇਹ ਸੋਚਾਂ ਦਾ ਸਫਰ ਹੈ ਜਿਸ ਲਈ ਸੀਨੇ ਹੀ ਰਾਹ ਬਣਦੇ ਜਦੋਂ ਤਕ ਲਫਜ਼ ਜਿਊਂਦੇ ਨੇ ਸੁਖਨਵਰ ਜਿਓਣ ਮਰ ਕੇ ਵੀ ਉਹ ਕੇਵਲ ਜਿਸਮ ਹੁੰਦੇ ਨੇ ਜੋ ਸਿਵਿਆਂ ਵਿਚ ਸੁਆਹ ਬਣਦੇ ਹਮੇਸ਼ਾ ਲੋਚਿਆ ਬਣਨਾ ਤੁਹਾਡੇ ਪਿਆਰ ਦੇ 'ਪਾਤਰ' ਕਦੇ ਨਾ ਸੋਚਿਆ ਆਪਾਂ ਕਿ ਅਹੁ ਬਣਦੇ ਜਾਂ ਆਹ ਬਣਦੇ। ਟੀ.ਵੀ ਤੇ ਫ਼ਿਲਮਾਂਪੰਜਾਬੀ ਫ਼ੀਚਰ ਫਿਲਮ "ਸ਼ਹੀਦ ਊਧਮ ਸਿੰਘ" ਦੇ ਡਾਇਲਾਗ ਲਿਖੇ ਹਨ ਤੇ ਇਸ ਦੇ ਇਲਾਵਾ ਪਾਤਰ ਸਾਹਿਬ ਦੀ ਆਪਣੀ ਮਖ਼ਮਲੀ ਆਵਾਜ਼ ਵਿੱਚ ਇਕ ਟੇਪ "ਬਿਰਖ ਜੋ ਸਾਜ ਹੈ" ਵੀ ਆਈ ਹੈ। ਗੈਲਰੀ
ਇਹ ਵੀ ਦੇਖੋਹਵਾਲੇ
ਬਾਹਰੀ ਲਿੰਕ![]() ਵਿਕੀਮੀਡੀਆ ਕਾਮਨਜ਼ ਉੱਤੇ ਸੁਰਜੀਤ ਪਾਤਰ ਨਾਲ ਸਬੰਧਤ ਮੀਡੀਆ ਹੈ। |
Portal di Ensiklopedia Dunia