ਹਰਦੇਵ ਦਿਲਗੀਰ
ਹਰਦੇਵ ਦਿਲਗੀਰ (ਸ਼ਾਹਮੁਖੀ: ہردیو دلگیر ; ਉਰਫ਼ ਦੇਵ ਥਰੀਕੇ ਵਾਲ਼ਾ) ਇੱਕ ਪੰਜਾਬੀ ਗੀਤਕਾਰ ਅਤੇ ਲੇਖਕ ਸੀ।[2][3][4] ਕੁਲਦੀਪ ਮਾਣਕ ਨੂੰ ਕਲੀਆਂ ਦਾ ਬਾਦਸ਼ਾਹ ਦਾ ਦਰਜਾ ਦਵਾਉਣ ਵਾਲ਼ੀ ਕਲੀ, ਤੇਰੇ ਟਿੱਲੇ ਤੋਂ ਔਹ ਸੂਰਤ ਦੀਂਹਦੀ ਆ ਹੀਰ ਦੀ ਦੇਵ ਦੀ ਹੀ ਤਾਂ ਲਿਖੀ ਹੋਈ ਹੈ।[2][3] ਮੁੱਢਲੀ ਜ਼ਿੰਦਗੀਪਿਤਾ ਰਾਮ ਸਿੰਘ ਦੇ ਘਰ 1939 ਵਿੱਚ ਪੈਦਾ ਹੋਏ ਹਰਦੇਵ ਸਿੰਘ ਨੇ ਮੁੱਢਲੀ ਸਿੱਖਿਆ ਪਿੰਡ ਦੇ ਹੀ ਸਰਕਾਰੀ ਸਕੂਲ ਤੋਂ ਹਾਸਲ ਕੀਤੀ, ਜਿੱਥੇ ਉਹਨਾਂ ਸੰਨ 1945 ਵਿੱਚ ਦਾਖ਼ਲਾ ਲਿਆ। ਫਿਰ ਪਿੰਡ ਲਲਤੋਂ ਦੇ ਸਕੂਲ ਵਿਚੋਂ ਉਚੇਰੀ ਤਾਲੀਮ ਹਾਸਲ ਕੀਤੀ। ਗੀਤਕਾਰੀ ਦਾ ਸਫ਼ਰਪਹਿਲਾਂ-ਪਹਿਲ ਦੇਵ ਕਹਾਣੀਆਂ ਲਿਖਿਆ ਕਰਦੇ ਸਨ, ਕਈ ਕਹਾਣੀ ਸੰਗ੍ਰਹਿ ਛਪੇ। ਬਾਅਦ ਵਿੱਚ ਗੀਤ ਵੀ ਲਿਖਣੇ ਸ਼ੁਰੂ ਕੀਤੇ। ਚਿੱਤਰਕਾਰ ਸੋਭਾ ਸਿੰਘ ਦੀ ਬਣਾਈ ਹੀਰ ਦੀ ਤਸਵੀਰ ਦੇਖ ਕੇ ਹੀਰ ਲਿਖਣ ਦਾ ਖ਼ਿਆਲ ਆਇਆ। ਦੇਵ ਨੇ ਹਰ ਕਿਸਮ ਦੇ ਗੀਤ ਲਿਖੇ ਜਿੰਨ੍ਹਾਂ ਵਿੱਚ ਲੋਕ-ਗਾਥਾਵਾਂ ਅਤੇ ਕਲੀਆਂ ਵੀ ਸ਼ਾਮਲ ਸਨ। ਦੇਵ ਨੇ ਜਿੱਥੇ ਹੀਰ, ਸੋਹਣੀ ਅਤੇ ਸੱਸੀ ’ਤੇ ਗੀਤ ਲਿਖੇ ਓਥੇ ਪੰਜਾਬ ਦੀਆਂ ਕੁਝ ਅਜਿਹੀਆਂ ਪ੍ਰੀਤ-ਕਹਾਣੀਆਂ ਨੂੰ ਵੀ ਆਪਣੀ ਕਲਮ ਜ਼ਰੀਏ ਪੇਸ਼ ਕੀਤਾ, ਜਿੰਨ੍ਹਾਂ ਬਾਰੇ ਆਮ ਲੋਕ ਬਹੁਤ ਘੱਟ ਜਾਣਦੇ ਸਨ, ਇਹਨਾਂ ਵਿਚੋਂ ‘ਬੇਗੋ ਨਾਰ-ਇੰਦਰ ਮੱਲ’ ‘ਪਰਤਾਪੀ ਸੁਨਿਆਰੀ-ਕਾਕਾ ਰੁਪਾਲੋਂ’ ਇਤਿਆਦਿ ਦੇ ਨਾਂ ਆਉਂਦੇ ਹਨ। ਇਸ ਦੇ ਨਾਲ਼ ਹੀ ਪੰਜਾਬ ਤੋਂ ਬਿਨਾਂ ਅਰਬੀ ਪ੍ਰੇਮ-ਕਹਾਣੀਆਂ ਯੂਸਫ਼-ਜ਼ੁਲੈਖ਼ਾ ਅਤੇ ਸ਼ੀਰੀਂ-ਫ਼ਰਹਾਦ ਇਤਿਆਦਿ ਨੂੰ ਵੀ ਆਪਣੀ ਕਲਮ ਦੇ ਜ਼ਰੀਏ ਦੇਵ ਨੇ ਪੰਜਾਬੀਆਂ ਦੇ ਰੂ-ਬ-ਰੂ ਕੀਤਾ। ਪੰਜਾਬ ਦੇ ਅਨੇਕਾਂ ਗਾਇਕਾਂ ਨੂੰ ਉਹਨਾਂ ਦੇ ਗੀਤ ਗਾਏ। ਕੁਝ ਗੀਤ ਅਤੇ ਕਲੀਆਂਦੇਵ ਦੇ ਗੀਤਾਂ ਦੀ ਫਹਿਰਿਸਤ/ਲਿਸਟ ਵਿਚੋਂ ਕੁਝ ਕੁ ਕਾਬਿਲ-ਏ-ਜ਼ਿਕਰ ਗੀਤ ਇਸ ਤਰ੍ਹਾਂ ਨੇ:-
ਦੇਵ ਥਰੀਕਿਆਂ ਵਾਲ਼ਾ ਐਪਰੀਸੇਸ਼ਨ ਸੁਸਾਇਟੀਇੰਗਲੈਂਡ ਵਿੱਚ ਦੋ ਪੰਜਾਬੀਆਂ, ਸ. ਸੁਖਦੇਵ ਸਿੰਘ ਅਟਵਾਲ (ਸੋਖਾ ਉਦੋਪੁਰੀਆ) ’ਤੇ ਤਾਰੀ ਬਿਧੀਪੁਰੀਏ ਨੇ ਦੇਵ ਸਾਹਿਬ ਦੇ ਜਿਉਂਦੇ-ਜੀਅ ‘‘ਦੇਵ ਥਰੀਕਿਆਂ ਵਾਲ਼ਾ ਐਪਰੀਸੇਸ਼ਨ ਸੁਸਾਇਟੀ’’ ਕਾਇਮ ਕੀਤੀ ਹੈ। ਇਹ ਸੁਸਾਇਟੀ ਚੰਗੇ ਗੀਤਕਾਰਾਂ ਅਤੇ ਗਾਇਕਾਂ ਦਾ ਸਨਮਾਨ ਕਰਦੀ ਹੈ। ਬਾਹਰੀ ਕੜੀਆਂ
ਹਵਾਲੇ
|
Portal di Ensiklopedia Dunia