ਹਰਸਿਮਰਤ ਕੌਰ ਬਾਦਲ
ਹਰਸਿਮਰਤ ਕੌਰ ਬਾਦਲ ਇੱਕ ਪੰਜਾਬੀ ਸਿਆਸਤਦਾਨ ਹੈ। ਇਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੀ ਨੂੰਹ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਪਤਨੀ ਹਨ। ਸੰਨ 2009 ਵਿੱਚ ਇਨ੍ਹਾਂ ਨੇ ਸਿਆਸਤ 'ਚ ਪ੍ਰਵੇਸ਼ ਕੀਤਾ ਅਤੇ ਪਹਿਲੀ ਵਾਰ ਲੋਕ ਸਭਾ ਦੀ ਚੋਣ ਲੜੀ। ਸੰਨ 2014 ਵਿੱਚ ਦੂਜੀ ਵਾਰ ਲੋਕ ਸਭਾ ਦੀ ਚੋਣ ਜਿੱਤਣ ਉਪਰੰਤ ਇਹ ਕੇਂਦਰੀ ਸਰਕਾਰ ਚ ਫੂਡ ਪ੍ਰੋਸੈਸਿੰਗ ਮੰਤਰੀ ਬਣੇ; 2020 ਵਿੱਚ ਕਿਸਾਨੀ ਅੰਦੋਲਨ ਦੇ ਚੱਲਦਿਆਂ ਇਨ੍ਹਾਂ ਨੇ ਆਪਣੇ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ। 2024 ਵਿੱਚ ਬਠਿੰਡਾ ਲੋਕ ਸਭਾ ਹਲਕੇ ਤੋਂ ਹਰਸਿਮਰਤ ਕੌਰ ਬਾਦਲ ਚੌਥੀ ਵਾਰ ਚੋਣ ਲੜੇ ਅਤੇ ਆਮ ਆਦਮੀ ਪਾਰਟੀ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ। ਨਿੱਜੀ ਜੀਵਨਹਰਸਿਮਰਤ ਕੌਰ ਬਾਦਲ ਦਾ ਜਨਮ 25 ਜੁਲਾਈ, 1966 ਈਸਵੀ ਨੂੰ ਸੱਤਿਆਜੀਤ ਸਿੰਘ ਮਜੀਠੀਆ ਦੇ ਘਰ ਹੋਇਆ। ਇਨ੍ਹਾਂ ਨੇ ਦਿੱਲੀ ਚ ਸਕੂਲੀ ਪੜ੍ਹਾਈ ਉਪਰੰਤ ਟੈਕਸਟਾਈਲ ਡਿਜਾਇਨ 'ਚ ਡਿਪਲੋਮਾ ਕੀਤਾ। 21 ਨਵੰਬਰ, 1991 'ਚ ਹਰਸਿਮਰਤ ਕੌਰ ਬਾਦਲ ਦਾ ਵਿਆਹ ਸੁਖਬੀਰ ਸਿੰਘ ਬਾਦਲ ਨਾਲ ਹੋਇਆ। ਇਨ੍ਹਾਂ ਦੇ ਦੋ ਧੀਆਂ ਗੁਰਲੀਨ ਕੌਰ, ਹਰਕੀਰਤ ਕੌਰ ਤੇ ਪੁੱਤਰ ਅਨੰਤਬੀਰ ਸਿੰਘ ਹਨ। ਪੰਜਾਬ ਸਰਕਾਰ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਇਨ੍ਹਾਂ ਦੇ ਛੋਟੇ ਭਰਾ ਹਨ। |
Portal di Ensiklopedia Dunia