ਹਿਮਾਚਲ ਪ੍ਰਦੇਸ਼ ਕੇਂਦਰੀ ਯੂਨੀਵਰਸਿਟੀ
![]() ਹਿਮਾਚਲ ਪ੍ਰਦੇਸ਼ ਕੇਂਦਰੀ ਯੂਨੀਵਰਸਿਟੀ ਇੱਕ ਕੇਂਦਰੀ ਯੂਨੀਵਰਸਿਟੀ ਹੈ, ਜੋ ਕਿ ਸ਼ਾਹਪੁਰ, ਹਿਮਾਚਲ ਪ੍ਰਦੇਸ਼ ਵਿੱਚ ਸਥਾਪਿਤ ਕੀਤੀ ਗਈ ਹੈ। ਇਸ ਯੂਨੀਵਰਸਿਟੀ ਦੇ ਦੋ ਪੱਕੇ ਕੈਂਪਸ ਹਨ ਪਹਿਲਾ ਵਿਜ ਬਿਆਸ ਕੈਂਪਸ,ਦੇਹਰਾ ਅਤੇ ਦੂਜਾ ਧੌਲਾਧਾਰ ਕੈਂਪਸ, ਧੌਲਾਧਾਰ। ਇਹ ਯੂਨੀਵਰਸਿਟੀ ਭਾਰਤ ਸਰਕਾਰ ਦੁਆਰਾ ਕੇਂਦਰੀ ਯੂਨੀਵਰਸਿਟੀ ਐਕਟ, 2009 ਅਧੀਨ ਸਥਾਪਿਤ ਗਈ ਹੈ।[1] ਪ੍ਰੋਫੈਸਰ ਕੁਲਦੀਪ ਚੰਦ ਅਗਨੀਹੋਤੜੀ ਇਸ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਹਨ। ਇਤਿਹਾਸਪ੍ਰਧਾਨ-ਮੰਤਰੀ ਮਨਮੋਹਨ ਸਿੰਘ ਨੇ 15 ਅਗਸਤ, 2007 ਨੂੰ ਆਪਣੇ ਇੱਕ ਭਾਸ਼ਣ ਵਿੱਚ ਐਲਾਨ ਕੀਤਾ ਕਿ ਜਿਸ ਰਾਜ ਵਿੱਚ ਕੋਈ ਕੇਂਦਰੀ ਯੂਨੀਵਰਸਿਟੀ ਨਹੀਂ ਹੈ, ਉਨ੍ਹਾ ਰਾਜਾਂ ਵਿੱਚ ਕੇਂਦਰੀ ਯੂਨੀਵਰਸਿਟੀਆਂ ਸਥਾਪਿਤ ਕੀਤੀਆਂ ਜਾਣ। ਇਸ ਤਰ੍ਹਾਂ ਯੋਜਨਾ ਕਮਿਸ਼ਨ ਨੇ ਕੇਂਦਰੀ ਯੂਨੀਵਰਸਿਟੀ ਐਕਟ, 2009 ਅਧੀਨ 16 ਯੂਨੀਵਰਸਿਟੀਆਂ ਸਥਾਪਿਤ ਕਰਨ ਦਾ ਐਲਾਨ ਕੀਤਾ। ਇਸ ਐਕਟ ਨੂੰ 20 ਮਾਰਚ, 2009 ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਮਿਲੀ ਅਤੇ ਇਸ ਐਕਟ ਅਧੀਨ ਹੀ ਹਿਮਾਚਲ ਪ੍ਰਦੇਸ਼ ਕੇਂਦਰੀ ਯੂਨੀਵਰਸਿਟੀ ਸਥਾਪਿਤ ਕੀਤੀ ਗਈ। ਹਵਾਲੇ
|
Portal di Ensiklopedia Dunia